ਕੋਰੋਨਾ ਤੋਂ ਬਚਾਅ ਲਈ ਕੇਂਦਰੀ ਮੰਤਰੀ ਦੀ ਧੀ ਲੋਕਾਂ ਦੀ ਇੰਝ ਕਰ ਰਹੀ ਹੈ ਮਦਦ

04/11/2020 5:57:22 PM

ਨਵੀਂ ਦਿੱਲੀ-ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਦੇ ਖਤਰੇ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਕਡਾਊਨ ਦਾ ਐਲਾਨ ਕੀਤਾ ਸੀ। ਇਸ ਦੇ ਮੱਦੇਨਜ਼ਰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਨਾਲ-ਨਾਲ ਆਮ ਜਨਤਾ ਵੀ ਇਸ ਕੋਰੋਨਾ ਖਿਲਾਫ ਜੰਗ ਲੜ ਰਹੀ ਹੈ। ਇਸ ਦੌਰਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੁੰਕ ਦੀ ਧੀ ਆਰੂਸ਼ੀ ਨਿਸ਼ੁੰਕ ਵੀ ਖੁਦ ਘਰ 'ਚ ਖਾਦੀ ਮਾਸਕ ਬਣਾ ਕੇ ਲੋਕਾਂ ਤੱਕ ਪਹੁੰਚਾ ਰਹੀ ਹੈ। ਆਰੂਸ਼ੀ ਨੇ ਮਾਸਕ ਬਣਾਉਂਦੇ ਅਤੇ ਲੋਕਾਂ ਨੂੰ ਵੰਡਣ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹਨ ਜੋ ਕਾਫੀ ਵਾਇਰਲ ਹੋ ਰਹੀਆਂ ਹਨ। 

ਦੂਜੇ ਪਾਸੇ ਰਮੇਸ਼ ਪੋਖਰਿਆਲ ਨੇ ਆਪਣੀ ਧੀ ਦੀਆਂ ਤਸਵੀਰਾਂ ਟਵੀਟ ਕਰਦੇ ਹੋਏ ਲਿਖਿਆ,"ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਕਿ ਮੇਰੀ ਧੀ ਖੁਦ ਖਾਦੀ ਦੇ ਮਾਸਕ ਬਣਾ ਕੇ ਆਪਣੇ ਸਟਾਫ ਦੇ ਕਰਮਚਾਰੀਆਂ ਨੂੰ ਵੰਡ ਰਹੀ ਹੈ ਅਤੇ ਉਨ੍ਹਾਂ ਨੂੰ ਇਸ ਬੀਮਾਰੀ ਤੋਂ ਬਚਣ ਲਈ ਸਾਵਧਾਨ ਵੀ ਕਰ ਰਹੀ ਹੈ।"

Iqbalkaur

This news is Content Editor Iqbalkaur