ਕਿਸਾਨ ਅੰਦੋਲਨ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ HS ਫੂਲਕਾ ਨੇ ਲਾਈਵ ਹੋ ਦੱਸੀ ਸਾਰੀ ਗੱਲ (ਵੀਡੀਓ)

Monday, Jan 11, 2021 - 04:04 PM (IST)

ਕਿਸਾਨ ਅੰਦੋਲਨ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ HS ਫੂਲਕਾ ਨੇ ਲਾਈਵ ਹੋ ਦੱਸੀ ਸਾਰੀ ਗੱਲ (ਵੀਡੀਓ)

ਨਵੀਂ ਦਿੱਲੀ- ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਦਾਇਰ ਹੋਈਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿੱਖੇ ਸਵਾਲ  ਕਰਦਿਆਂ ਪੁੱਛਿਆ ਕਿ ਸੜਕਾਂ 'ਤੇ ਠੰਡ 'ਚ ਠਰ ਰਹੇ ਬੱਚਿਆਂ, ਬਜ਼ੁਰਗਾਂ ਅਤੇ ਬੀਬੀਆਂ ਲਈ ਕੀ ਕਰ ਰਹੀ ਹੈ? ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਇਹ ਮਸਲਾ ਸੁਲਝਾਉਣ  ਲਈ ਕੇਂਦਰ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ। ਉੱਥੇ ਹੀ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਲਾਈਵ ਦੌਰਾਨ ਕਿਹਾ ਕਿ ਹਾਲੇ ਤੱਕ ਕੋਈ ਆਦੇਸ਼ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਆਦੇਸ਼ ਸ਼ਾਮ ਤੱਕ ਆਏਗਾ। ਫੂਲਕਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਇਹ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਤੁਸੀਂ ਕੀ ਪ੍ਰਕਿਰਿਆ ਕੀਤੀ ਸੀ ਅਤੇ ਕਿਹੜੀ ਕਿਸਾਨ ਜਥੇਬੰਦੀ ਨਾਲ ਗੱਲ ਕੀਤੀ ਸੀ। 

ਇਸ ਦੇ ਨਾਲ ਹੀ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਤੁਸੀਂ ਇਸ ਮੁੱਦੇ ਨੂੰ ਲੰਬਾ ਖਿੱਚ ਰਹੇ ਹੋ। ਉਨ੍ਹਾਂ ਕਿਹਾ ਕਿ ਸਾਨੂੰ ਫ਼ਿਕਰ ਹੈ ਕਿ ਉੱਥੇ ਰੋਜ਼ ਕਿਸਾਨਾਂ ਦੀ ਮੌਤ ਹੋ ਰਹੀ ਹੈ। ਇੰਨੀ ਠੰਡ 'ਚ ਜਨਾਨੀਆਂ ਅਤੇ ਬੱਚੇ ਵੀ ਬੈਠੇ ਹੋਏ ਹਨ। ਸਾਨੂੰ ਡਰ ਹੈ ਕਿ ਕੋਈ ਹਿੰਸਾ ਨਾ ਹੋ ਜਾਵੇ। ਇਸ ਲਈ ਇਸ ਮੁੱਦੇ ਨੂੰ ਜਲਦੀ ਹੱਲ ਕੀਤਾ ਜਾਵੇ। ਫੂਲਕਾ ਨੇ ਦੱਸਿਆ ਕਿ ਕੋਰਟ ਨੇ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਸਟੇਅ ਕਰ ਰਹੇ ਹਾਂ। ਇਹ ਕਾਨੂੰਨ ਤੁਸੀਂ ਲਾਗੂ ਨਹੀਂ ਕਰੋਗੇ। ਉਨ੍ਹਾਂ ਨੇ ਕਿਹਾ ਕਿ ਤੁਸੀਂ ਜਨਾਨੀਆਂ, ਬੱਚੇ ਅਤੇ ਬਜ਼ੁਰਗਾਂ ਨੂੰ ਵਾਪਸ ਭੇਜ ਦਿਓ। ਫੂਲਕਾ ਨੇ ਕਿਹਾ ਕਿ ਅਸੀਂ ਕਿਹਾ ਕਿ ਜਦੋਂ ਹਰਿਆਣਾ ਦੇ ਮੰਤਰੀ ਨੇ ਕਿਸਾਨਾਂ ਨੂੰ ਦੇਸ਼ਧਰੋਹੀ ਕਿਹਾ ਸੀ, ਉਦੋਂ ਕਿਸਾਨਾਂ ਨੂੰ ਜ਼ਿਆਦਾ ਗੁੱਸਾ ਆਇਆ। 

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News