HSGMC ਨੂੰ ਵੱਡਾ ਝਟਕਾ: ਜੁਡੀਸ਼ੀਅਲ ਕਮਿਸ਼ਨ ਨੇ ਰੱਦ ਕੀਤਾ ਬਜਟ

Friday, Mar 27, 2026 - 01:51 PM (IST)

HSGMC ਨੂੰ ਵੱਡਾ ਝਟਕਾ: ਜੁਡੀਸ਼ੀਅਲ ਕਮਿਸ਼ਨ ਨੇ ਰੱਦ ਕੀਤਾ ਬਜਟ

ਕੁਰੂਕਸ਼ੇਤਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੁਡੀਸ਼ੀਅਲ ਕਮਿਸ਼ਨ ਨੇ ਸਖ਼ਤ ਫੈਸਲਾ ਲੈਂਦੇ ਹੋਏ ਐਚ.ਐਸ.ਜੀ.ਐਮ.ਸੀ. ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਰੱਦ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਹਰਿਆਣਾ ਦੀ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ।

ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

ਕੋਰਮ ਪੂਰਾ ਨਾ ਹੋਣਾ ਬਣਿਆ ਕਾਰਨ
ਮਿਲੀ ਜਾਣਕਾਰੀ ਅਨੁਸਾਰ, ਬਜਟ ਰੱਦ ਕਰਨ ਦਾ ਮੁੱਖ ਕਾਰਨ 'ਕੋਰਮ' ਦਾ ਪੂਰਾ ਨਾ ਹੋਣਾ ਦੱਸਿਆ ਜਾ ਰਿਹਾ ਹੈ। ਨਿਯਮਾਂ ਮੁਤਾਬਕ ਬਜਟ ਪਾਸ ਕਰਨ ਲਈ ਜਿੰਨੇ ਮੈਂਬਰਾਂ ਦੀ ਮੌਜੂਦਗੀ ਲਾਜ਼ਮੀ ਸੀ, ਉਹ ਪੂਰੀ ਨਹੀਂ ਸੀ, ਜਿਸ ਕਾਰਨ ਜੁਡੀਸ਼ੀਅਲ ਕਮਿਸ਼ਨ ਨੇ ਇਸ ਬਜਟ ਪ੍ਰਕਿਰਿਆ ਨੂੰ ਗੈਰ-ਸੰਵਿਧਾਨਕ ਮੰਨਦਿਆਂ ਖਾਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਮਾਡਰਨ ਹੋਇਆ ਕੰਜਕ ਪੂਜਨ, ਫਾਸਟ ਫੂਡ ਦਾ ਪ੍ਰਸਾਦ, ਬਦਲਦਾ ਟ੍ਰੈਂਡ ਵੇਖ ਲੋਕ ਹੈਰਾਨ (ਵੀਡੀਓ)

ਬਾਬਾ ਦਾਦੂਵਾਲ ਨੇ ਦੱਸਿਆ ਇਤਿਹਾਸਕ ਜਿੱਤ
ਇਸ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹਰਿਆਣਾ ਦੀ ਸਿੱਖ ਸੰਗਤ ਦੀ ਵੱਡੀ ਜਿੱਤ ਹੈ। ਦਾਦੂਵਾਲ ਨੇ ਇਲਜ਼ਾਮ ਲਾਇਆ ਕਿ ਕਮੇਟੀ ਅੰਦਰ ਮਨਮਾਨੀਆਂ ਚੱਲ ਰਹੀਆਂ ਸਨ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਬਜਟ ਪਾਸ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਕਮਿਸ਼ਨ ਨੇ ਨਾਕਾਮ ਕਰ ਦਿੱਤਾ ਹੈ। ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ, "ਹਰਿਆਣਾ ਦੀ ਸਿੱਖ ਸੰਗਤ ਦੀ ਜਿੱਤ ਹੋਈ ਹੈ। ਗੁਰੂ ਘਰ ਦੇ ਖਜ਼ਾਨੇ ਅਤੇ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਹੋਣੀ ਚਾਹੀਦੀ ਹੈ, ਜੋ ਕਿ ਨਿਯਮਾਂ ਮੁਤਾਬਕ ਹੀ ਸੰਭਵ ਹੈ।"

ਇਹ ਵੀ ਪੜ੍ਹੋ - ਭਾਰਤ 'ਚ ਲੱਗੇਗਾ ਲਾਕਡਾਊਨ! ਵਿੱਤ ਮੰਤਰੀ ਨੇ ਦਿੱਤਾ ਜਵਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News