ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਬਦਲਿਆ ਜਾਵੇਗਾ ਨਾਮ, ਇਹ ਹੋਵੇਗਾ ਨਵਾਂ ਨਾਂ

Monday, Jul 03, 2023 - 05:49 PM (IST)

ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਬਦਲਿਆ ਜਾਵੇਗਾ ਨਾਮ, ਇਹ ਹੋਵੇਗਾ ਨਵਾਂ ਨਾਂ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਮੈਟਰੋ ਦੀ ਯੈਲੋ ਲਾਈਨ 'ਤੇ ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਨਾਮ ਬਦਲ ਕੇ ਮਿਲੇਨੀਅਮ ਸਿਟੀ ਸੈਂਟਰ ਕੀਤਾ ਜਾਵੇਗਾ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਸਟੇਸ਼ਨ ਹਰਿਆਣਾ ਦੇ ਗੁਰੂਗ੍ਰਾਮ 'ਚ ਸਥਿਤ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਟੇਸ਼ਨ ਦਾ ਨਾਮ ਬਦਲ ਕੇ ਮਿਲੇਨੀਅਮ ਸਿਟੀ ਸੈਂਟਰ ਕਰਨ ਦਾ ਫ਼ੈਸਲਾ ਲਿਆ ਗਿਆ।

PunjabKesari

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਟਵੀਟ ਕੀਤਾ,''ਯੈਲੋ ਲਾਈਨ 'ਤੇ ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਨਾਮ ਬਦਲ ਕੇ ਮਿਲੇਨੀਅਮ ਸਿਟੀ ਸੈਂਟਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਅਨੁਸਾਰ ਸਾਰੇ ਅਧਿਕਾਰਤ ਦਸਤਾਵੇਜ਼ਾਂ, ਸੰਕੇਤਕ ਬੋਰਡਸ, ਐਲਾਨ ਆਦਿ 'ਚ ਨਾਮ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਨੂੰ ਹੌਲੀ-ਹੌਲੀ ਬਦਲਿਆ ਜਾਵੇਗਾ।'' ਸੂਤਰਾਂ ਨੇ ਦੱਸਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਸਟੇਸ਼ਨ ਦਾ ਨਾਮ ਬਦਲਣ ਦੀ ਅਪੀਲ ਕੀਤੀ ਗਈ ਸੀ।


author

DIsha

Content Editor

Related News