ਰਾਜਕੋਟ ਦੇ ਗੇਮਿੰਗ ਜ਼ੋਨ 'ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਣੇ 24 ਲੋਕਾਂ ਦੀ ਮੌਤ

05/25/2024 9:27:57 PM

ਰਾਜਕੋਟ- ਗੁਜਰਾਤ ਦੇ ਰਾਜਕੋਟ 'ਚ ਟੀ.ਆਰ.ਪੀ. ਗੇਮਿੰਗ ਜ਼ੋਰ 'ਚ ਭਿਆਨਕ ਅੱਗ ਲੱਗ ਗਈ ਜਿਸ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ 'ਚ 9 ਬੱਚੇ ਵੀ ਸ਼ਾਮਲ ਹਨ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ 24 ਮੌਤਾਂ ਦੀ ਪੁਸ਼ਟੀ ਕੀਤੀ ਹੈ। ਅੱਗ ਲੱਗਣ ਦੀ ਘਟਨਾ ਨਾਲ ਪੂਰਾ ਗੇਮਿੰਗ ਜ਼ੋਨ ਸੜ ਕੇ ਸੁਆਹ ਹੋ ਗਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ। ਰੈਸਕਿਊ ਆਪਰੇਸ਼ਨ ਦੇ ਨਾਲ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਥੇ ਹੀ ਬੱਚਿਆਂ ਸਮੇਤ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 

ਰਾਜਕੋਟ ਦੇ ਪੁਲਸ ਕਮਿਸ਼ਨਰ ਰਾਜੂ ਭਾਰਗਵ ਨੇ ਕਿਹਾ ਕਿ ਟੀ.ਆਰ.ਪੀ. ਗੇਮਿੰਗ ਜ਼ੋਨ 'ਚ ਅੱਗ ਲੱਗ ਗਈ ਹੈ। ਬਚਾਅ ਕੰਮ ਜਾਰੀ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹੁਣ ਤੱਕ 24 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। 


Rakesh

Content Editor

Related News