ਢਹਿ-ਢੇਰੀ ਹੋਈ ਮੂਰਤੀ ਦੀ ਥਾਂ ''ਤੇ ਲਾਇਆ ਜਾਵੇਗਾ ਸ਼ਿਵਾਜੀ ਮਹਾਰਾਜ ਦਾ ਵਿਸ਼ਾਲ ਬੁੱਤ : CM ਸ਼ਿੰਦੇ
Saturday, Aug 31, 2024 - 10:46 AM (IST)
ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਰਾਜਕੋਟ ਕਿਲੇ 'ਚ ਢਹਿ-ਢੇਰੀ ਹੋਈ ਮੂਰਤੀ ਦੀ ਥਾਂ 'ਤੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਵਿਸ਼ਾਲ ਮੂਰਤੀ ਸਥਾਪਿਤ ਕੀਤੀ ਜਾਵੇਗੀ। ਸਿੰਧੂਦੁਰਗ ਜ਼ਿਲ੍ਹੇ ਦੀ ਮਾਲਵਨ ਤਹਿਸੀਲ ਦੇ ਰਾਜਕੋਟ ਕਿਲ੍ਹੇ ਵਿੱਚ 17ਵੀਂ ਸਦੀ ਦੇ ਮਰਾਠਾ ਯੋਧੇ ਦੀ ਮੂਰਤੀ 26 ਅਗਸਤ ਨੂੰ ਢਹਿ ਗਈ ਸੀ। ਵਿਰੋਧੀ ਧਿਰ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਇਸ ਨਾਲ ਮਹਾਰਾਸ਼ਟਰ ਦੇ ਮਾਣ ਨੂੰ ਠੇਸ ਪਹੁੰਚੀ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼
ਸ਼ਿੰਦੇ ਨੇ ਕਿਹਾ, "ਛਤਰਪਤੀ ਸ਼ਿਵਾਜੀ ਮਹਾਰਾਜ ਇਕ 'ਯੁਗਪੁਰਸ਼' ਹਨ। ਉਹ ਰਾਜ ਅਤੇ ਰਾਸ਼ਟਰ ਦਾ ਮਾਣ ਹਨ। ਰਾਜਕੋਟ ਦੇ ਕਿਲ੍ਹੇ 'ਤੇ ਵਾਪਰੀ ਘਟਨਾ ਮੰਦਭਾਗੀ ਹੈ। ਮਹਾਰਾਸ਼ਟਰ ਸਰਕਾਰ ਅਤੇ ਜਲ ਸੈਨਾ ਵੱਲੋਂ ਜਲਦੀ ਹੀ ਉੱਥੇ ਇੱਕ ਵਿਸ਼ਾਲ ਬੁੱਤ ਦੁਬਾਰਾ ਸਥਾਪਿਤ ਕੀਤਾ ਜਾਵੇਗਾ।" ਉਹ ਇੱਥੇ ਨੰਦਗਾਓਂ ਵਿੱਚ ਵਿਕਸਤ ਕੀਤੇ ਜਾ ਰਹੇ ‘ਸ਼ਿਵਸ਼੍ਰਿਤੀ’ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨ ਮਗਰੋਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਸ ਪ੍ਰਾਜੈਕਟ ਨੂੰ ਨੰਦਗਾਓਂ ਸ਼ਹਿਰ ਦੇ ਵਿਕਾਸ ਲਈ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਗਰ ਕੌਂਸਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ 10 ਕਰੋੜ ਰੁਪਏ ਮੁਹੱਈਆ ਕਰਵਾਏਗੀ।
ਇਹ ਵੀ ਪੜ੍ਹੋ - ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8