ਮਾਂ ਵੈਸ਼ਨੋ ਦੇਵੀ ਜਾਣ ਵਾਲਿਆਂ ਦੀ ਗਿਣਤੀ ’ਚ ਭਾਰੀ ਉਛਾਲ, 45,500 ਸ਼ਰਧਾਲੂ ਭਵਨ ਵੱਲ ਹੋਏ ਰਵਾਨਾ
Sunday, May 26, 2024 - 05:06 AM (IST)
![ਮਾਂ ਵੈਸ਼ਨੋ ਦੇਵੀ ਜਾਣ ਵਾਲਿਆਂ ਦੀ ਗਿਣਤੀ ’ਚ ਭਾਰੀ ਉਛਾਲ, 45,500 ਸ਼ਰਧਾਲੂ ਭਵਨ ਵੱਲ ਹੋਏ ਰਵਾਨਾ](https://static.jagbani.com/multimedia/2024_5image_04_48_147755997vaishnomaa.jpg)
ਕਟੜਾ (ਅਮਿਤ) - ਅਸਕਰ ਲੋਕ ਗਰਮੀਆਂ ਦੀਆਂ ਛੁੱਟੀਆਂ ਕਿਸੇ ਪਹਾੜੀ ਜਗ੍ਹਾ 'ਤੇ ਬਿਤਾਉਣਾ ਪਸੰਦ ਕਰਦੇ ਹਨ। ਖਾਸ ਕਰਕੇ ਲੋਕ ਧਾਰਮਿਕ ਯਾਤਰਾ ਲਈ ਮਾਂ ਵੈਸ਼ਨੋ ਦੇਵੀ ਦੇ ਭਵਨ ਜਾਣਾ ਜ਼ਿਆਦਾ ਪਸੰਦ ਕਰਦੇ ਹਨ। ਹੁਣ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਬੱਚਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਵੀ ਐਲਾਨ ਹੋ ਚੁੱਕਾ ਹੈ, ਜਿਸ ਕਰਕੇ ਲੋਕ ਵੱਡੀ ਗਿਣਤੀ ਵਿੱਚ ਆਪਣੇ ਪਰਿਵਾਰ, ਦੋਸਤ ਨਾਲ ਇੱਥੇ ਪਹੁੰਚ ਰਹੇ ਹਨ। ਸ਼ਨੀਵਾਰ ਨੂੰ ਇਕ ਵਾਰ ਫਿਰ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ’ਚ ਭਾਰੀ ਉਛਾਲ ਦੇਖਣ ਨੂੰ ਮਿਲਿਆ। ਦੁਪਹਿਰ ਤੋਂ ਬਾਅਦ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਰਜਿਸਟ੍ਰੇਸ਼ਨ ਰੂਮ ’ਤੇ ਆਰ. ਐੱਫ. ਆਈ. ਡੀ. ਹਾਸਲ ਕਰਨ ਲਈ ਦੇਖਣ ਨੂੰ ਮਿਲੀਆਂ। ਰਜਿਸਟ੍ਰੇਸ਼ਨ ਰੂਮ ਬੰਦ ਹੋਣ ਤੋਂ ਪਹਿਲਾਂ 45,500 ਸ਼ਰਧਾਲੂ ਆਰ. ਐੱਫ. ਆਈ. ਡੀ. ਹਾਸਲ ਕਰ ਕੇ ਵੈਸ਼ਨੋ ਦੇਵੀ ਭਵਨ ਵੱਲ ਰਵਾਨਾ ਹੋਏ। ਸ਼ਨੀਵਾਰ ਨੂੰ ਕਟੜਾ ’ਚ ਤਾਪਮਾਨ 38 ਡਿਗਰੀ ਦੇ ਕਰੀਬ ਰਿਹਾ।
ਇਹ ਵੀ ਪੜ੍ਹੋ- PM ਮੋਦੀ ਦੇ 30 ਮਈ ਨੂੰ ਮੁੜ ਪੰਜਾਬ ਆਉਣ ਦੇ ਆਸਾਰ, ਅੱਜ ਲੁਧਿਆਣਾ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e