ਮਨੁੱਖੀ ਤਸਕਰੀ ’ਤੇ ਲੱਗੇਗੀ ਲਗਾਮ, ਹਰਿਆਣਾ ਸਰਕਾਰ ਚੁੱਕਣ ਜਾ ਰਹੀ ਇਹ ਕਦਮ
Thursday, Jun 02, 2022 - 11:30 AM (IST)
ਅੰਬਾਲਾ– ਭਾਰਤ ’ਚ ਮਨੁੱਖੀ ਤਸਕਰੀ ਹਮੇਸ਼ਾ ਤੋਂ ਇਕ ਵੱਡਾ ਮੁੱਦਾ ਰਿਹਾ ਹੈ। ਖ਼ਾਸ ਕਰ ਕੇ ਬੱਚੇ ਵੱਡੀ ਗਿਣਤੀ ’ਚ ਇਸ ਦਾ ਸ਼ਿਕਾਰ ਬਣਦੇ ਹਨ। ਹਰਿਆਣਾ ਸਰਕਾਰ ਨੇ ਮਨੁੱਖੀ ਤਸਕਰੀ ’ਤੇ ਲਗਾਮ ਲਾਉਣ ਲਈ ‘ਬਚਪਨ ਬਚਾਓ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਤਹਿਤ ਬਾਲ ਮਜ਼ਦੂਰੀ ਕਰਨ ਵਾਲੇ ਬੱਚਿਆਂ ਨੂੰ ਰੈਸਕਿਊ ਕਰ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਵਾਇਆ ਜਾਵੇਗਾ। ਚਾਈਲਡ ਹੈਲਪ ਲਾਈਨ ਦੀ ਚੇਅਰਪਰਸਨ ਨੇ ਦੱਸਿਆ ਕਿ ਰੈਸਕਿਊ ਕੀਤੇ ਗਏ ਜਿਨ੍ਹਾਂ ਬੱਚਿਆਂ ਦੇ ਮਾਪੇ ਨਹੀਂ ਹੁੰਦੇ, ਉਨ੍ਹਾਂ ਨੂੰ ਐੱਨ. ਜੀ. ਓ. ਨੂੰ ਸੌਂਪਿਆ ਜਾਂਦਾ ਹੈ।
ਦੱਸ ਦੇਈਏ ਕਿ ਹਰ ਸਾਲ ਮਨੁੱਖੀ ਤਸਕਰੀ ਕਰ ਕੇ ਮਾਸੂਮ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੱਖ ਕਰ ਦਿੱਤਾ ਜਾਂਦਾ ਹੈ ਅਤੇ ਬਾਲ ਮਜ਼ਦੂਰੀ ਕਰਨ ’ਤੇ ਮਜਬੂਰ ਕੀਤਾ ਜਾਂਦਾ ਹੈ। ਇਸ ਨੂੰ ਲੈ ਕੇ ਹੁਣ ਹਰਿਆਣਾ ਸਰਕਾਰ ਕਾਫ਼ੀ ਜ਼ਿਆਦਾ ਸਖ਼ਤ ਹੋ ਗਈ ਹੈ। ਇਸ ਦੇ ਚੱਲਦੇ ਅੰਬਾਲਾ ’ਚ ਅੱਜ ਤੋਂ ਸਰਕਾਰ ਵਲੋਂ ‘ਬਚਪਨ ਬਚਾਓ ਮੁਹਿੰਮ’ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਜੋ ਵੀ ਛੋਟੀ ਉਮਰ ਦੇ ਬੱਚੇ ਬਾਲ ਮਜ਼ਦੂਰੀ ਕਰ ਰਹੇ ਹਨ, ਉਨ੍ਹਾਂ ਨੂੰ ਉੱਥੋਂ ਰੈਸਕਿਊ ਕਰ ਕੇ ਉਨ੍ਹਾਂ ਦੇ ਭਵਿੱਖ ਨੂੰ ਚੰਗਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।