ਪਾਕਿ ਹਾਈ ਕਮਿਸ਼ਨ ਦੇ ਬਾਹਰ ਹੁਰੀਅਤ ਨੇਤਾ ਗ੍ਰਿਫਤਾਰ

03/22/2019 9:15:58 PM

ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਹੁਰੀਅਤ ਕਾਨਫਰੰਸ ਨੇਤਾ ਤੇ ਕਸ਼ਮੀਰੀ ਮਨੁੱਖੀ ਅਧਿਕਾਰ ਵਰਕਰ ਮੁਹੰਮਦ ਅਹਸਾਨ ਅੰਤੂ ਨੂੰ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੇ ਰਾਸ਼ਟਰੀ ਦਿਵਸ ਮੌਕੇ ਇਥੇ ਉਸ ਦੇ ਹਾਈ ਕਮਿਸ਼ਨ 'ਚ ਆਯੋਜਿਤ ਪ੍ਰੋਗਰਾਮ 'ਚ ਕਸ਼ਮੀਰੀ ਵੱਖਵਾਦੀ ਨੇਤਾਵਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵਿਦੇਸ਼ ਮੰਤਰਾਲਾ ਨੇ ਇਹ ਫੈਸਲਾ ਲਿਆ। ਮੰਤਰਾਲਾ ਨੇ ਕਿਹਾ ਕਿ ਇਸਲਾਮਾਬਾਦ 'ਚ ਆਯੋਜਿਤ ਅਜਿਹੇ ਪ੍ਰੋਗਰਾਮਾਂ 'ਚ ਵੀ ਕੋਈ ਭਾਰਤੀ ਵਫਦ ਸ਼ਮਲ ਨਹੀਂ ਹੋਵੇਗਾ। ਪਿਛਲੇ ਕੁਝ ਸਾਲਾਂ 'ਚ ਅਜਿਹੇ ਪ੍ਰੋਗਰਾਮਾਂ 'ਚ ਭਾਰਤ ਦੀ ਨੁਮਾਇੰਦਗੀ ਕੇਂਦਰੀ ਮੰਤਰੀ ਪੱਧਰ ਕਰ ਰਿਹਾ ਹੈ।
ਵਿਦੇਸ਼ ਮੰਤਰਾਲਾ ਦੇ ਬੁਲਾਰਾ ਰਵੀਸ਼ ਕੁਮਾਰ ਨੇ ਇਸ ਬਾਰੇ ਬੋਲਦੇ ਹੋਏ ਕਿਹਾ ਸੀ, 'ਭਾਰਤ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ 'ਚ ਕਿਸੇ ਵੀ ਨੁਮਾਇੰਦੇ ਨੂੰ ਨਹੀਂ ਭੇਜਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨੀ ਹਾਈ ਕਮਿਸ਼ਨ ਨੇ ਹੁਰੀਅਤ ਕਾਨਫਰੰਸ ਦੇ ਨੁਮਇੰਦਿਆਂ ਨੂੰ ਸਮਾਗਮ 'ਚ ਸੱਦਾ ਦੇਣ ਦਾ ਫੈਸਲਾ ਲਿਆ ਤੇ ਇਸ ਤੋਂ ਬਾਅਦ ਭਾਰਤ ਨੇ ਇਹ ਫੈਸਲਾ ਕੀਤਾ।'
ਕੁਮਾਰ ਨੇ ਮੀਡੀਆ ਨੂੰ ਕਿਹਾ ਕਿ ਭਾਰਤ ਦਾ ਸਪੱਸ਼ਟ ਰੂਖ ਹੈ ਕਿ ਪਾਕਿਸਤਾਨੀ ਹਾਈ ਕਮਿਸ਼ਨ ਜਾਂ ਪਾਕਿਸਤਾਨੀ ਅਗਵਾਈ ਵੱਲੋਂ ਹੁਰੀਅਤ ਕਾਨਫਰੰਸ ਨਾਲ ਗੱਲਬਾਤ ਦੇ ਕਿਸੇ ਵੀ ਕੋਸ਼ਿਸ਼ ਨੂੰ ਹਲਕੇ 'ਚ ਨਹੀਂ ਲਿਆ ਜਾਵੇਗਾ। ਭਾਰਤ ਜੰਮੂ ਕਸ਼ਮੀਰ ਦੇ ਵੱਖਵਾਦੀ ਨੇਤਾਵਾਂ ਨਾਲ ਪਾਕਿਸਤਾਨ ਦੇ ਗੱਲਬਾਤ ਕਰਨ ਦਾ ਸਖਤ ਵਿਰੋਧ ਕਰਦਾ ਹੈ। ਕੁਮਾਰ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ, 'ਇਸਲਾਮਾਬਾਦ 'ਚ ਸਾਡਾ ਹਾਈ ਕਮਿਸ਼ਨ ਵੀ ਉਤੇ ਦੇ ਸਮਾਗਮ 'ਚ ਸ਼ਾਮਲ ਨਹੀਂ ਹੋਵੇਗਾ।'


Inder Prajapati

Content Editor

Related News