ਉੱਚੀ ਆਵਾਜ਼ ’ਚ ਗਾਣੇ ਵਜਾਉਣ ਤੋਂ ਪਤੀ ਨੂੰ ਕੀਤਾ ਮਨ੍ਹਾ, ਗੁੱਸੇ ''ਚ ਪਤਨੀ ਦੇ ਚਿਹਰੇ ’ਤੇ ਸੁੱਟਿਆ ਤੇਜ਼ਾਬ

Saturday, May 24, 2025 - 07:00 PM (IST)

ਉੱਚੀ ਆਵਾਜ਼ ’ਚ ਗਾਣੇ ਵਜਾਉਣ ਤੋਂ ਪਤੀ ਨੂੰ ਕੀਤਾ ਮਨ੍ਹਾ, ਗੁੱਸੇ ''ਚ ਪਤਨੀ ਦੇ ਚਿਹਰੇ ’ਤੇ ਸੁੱਟਿਆ ਤੇਜ਼ਾਬ

ਬੈਂਗਲੁਰੂ (ਭਾਸ਼ਾ) - ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਮੋਬਾਈਲ ਫੋਨ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਪਤੀ ਨੇ ਆਪਣੀ ਪਤਨੀ ਦੇ ਚਿਹਰੇ ’ਤੇ ਟਾਇਲਟ ਸਾਫ਼ ਕਰਨ ਲਈ ਵਰਤਿਆ ਜਾਣ ਵਾਲਾ ਤੇਜ਼ਾਬ ਸੁੱਟ ਦਿੱਤਾ। ਇਹ ਘਟਨਾ 19 ਮਈ ਨੂੰ ਉੱਤਰੀ ਬੈਂਗਲੁਰੂ ਦੇ ਸਿੱਧਹੱਲੀ ਸਥਿਤ ਐੱਨ. ਐੱਮ. ਐੱਚ. ਲੇਆਉਟ ਵਿਚ ਵਾਪਰੀ ਹੈ। ਪੁਲਸ ਮੁਤਾਬਕ 44 ਸਾਲਾ ਔਰਤ ਦਾ ਸਿਰ ਅਤੇ ਚਿਹਰਾ ਝੁਲਸ ਗਿਆ ਅਤੇ ਹੁਣ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਉਸਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸੁਹਾਗਰਾਤ 'ਤੇ ਲਾੜੇ ਦਾ 'ਸਰਪ੍ਰਾਈਜ਼' : ਕੋਲਡ ਡਰਿੰਕ 'ਚ ਬੀਅਰ ਤੇ ਭੰਗ ਮਿਲਾ ਲਾੜੀ ਨੂੰ ਪਿਲਾਈ, ਫਿਰ...

ਪੁਲਸ ਮੁਤਾਬਕ ਪੇਸ਼ੇ ਤੋਂ ‘ਬਿਊਟੀਸ਼ੀਅਨ’ ਔਰਤ ਨੇ ਦੋਸ਼ ਲਗਾਇਆ ਹੈ ਕਿ ਰਾਤ ਉਸਦਾ ਪਤੀ ਸ਼ਰਾਬ ਪੀ ਕੇ ਘਰ ਆਇਆ ਅਤੇ ਆਪਣੇ ਮੋਬਾਈਲ ਫੋਨ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਲੱਗ ਪਿਆ। ਜਦੋਂ ਔਰਤ ਨੇ ਉਸਨੂੰ ਆਵਾਜ਼ ਘੱਟ ਕਰਨ ਲਈ ਕਿਹਾ ਤਾਂ ਉਨ੍ਹਾਂ ਵਿਚਾਲੇ ਬਹਿਸ ਛਿੜ ਗਈ। ਇਸ ਤੋਂ ਬਾਅਦ ਮੁਲਜ਼ਮ ਟਾਇਲਟ ਸਾਫ ਕਰਨ ਵਾਲੇ ਤੇਜ਼ਾਬ ਦੀ ਬੋਤਲ ਲਿਆਇਆ ਅਤੇ ਕਥਿਤ ਤੌਰ ’ਤੇ ਔਰਤ ਦੇ ਸਿਰ ਤੇ ਚਿਹਰੇ ’ਤੇ ਪਾ ਦਿੱਤਾ।

ਇਹ ਵੀ ਪੜ੍ਹੋ : ਰੇਲਵੇ ਟਰੈਕ 'ਤੇ ਰੀਲ ਬਣਾ ਰਹੀ ਸੀ ਕੁੜੀ, ਅਚਾਨਕ ਆਈ Train, ਵਾਲ ਤੇ ਕੱਪੜੇ...(ਵੀਡੀਓ ਵਾਇਰਲ)

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News