ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ ''ਤੀ ਪਤਨੀ
Saturday, May 02, 2026 - 03:34 PM (IST)
ਆਜ਼ਮਗੜ੍ਹ: ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ ਨਿਜ਼ਾਮਾਬਾਦ ਥਾਣਾ ਖੇਤਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਨੇ ਘਰੇਲੂ ਵਿਵਾਦ ਦੇ ਚਲਦਿਆਂ ਆਪਣੀ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾ ਦੀ ਪਛਾਣ 20 ਸਾਲਾ ਚਿੰਤਾ ਦੇਵੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ - ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ ਕਰੂਜ਼! ਹਾਦਸੇ ਤੋਂ ਕੁਝ ਮਿੰਟ ਪਹਿਲਾਂ ਦੀ ਵੀਡੀਓ ਦੇਖ ਖੜ੍ਹੇ ਹੋਏ ਰੋਂਗਟੇ
ਕੀ ਹੈ ਪੂਰਾ ਮਾਮਲਾ?
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਨਿਜ਼ਾਮਾਬਾਦ ਦੇ ਰਾਣੀਪੁਰ ਅਧੀਨ ਆਉਂਦੇ ਪਿੰਡ ਮਿਲਕੀ ਪੱਟੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਚਿੰਤਾ ਦੇਵੀ ਪਿਛਲੇ ਕਰੀਬ ਇੱਕ ਸਾਲ ਤੋਂ ਅਰਜੁਨ ਮੁਸ਼ਹਰ ਨਾਮਕ ਨੌਜਵਾਨ ਨਾਲ ਰਹਿ ਰਹੀ ਸੀ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਿੱਖੀ ਬਹਿਸ ਹੋ ਗਈ। ਗੁੱਸੇ ਵਿੱਚ ਆ ਕੇ ਅਰਜੁਨ ਨੇ ਚਿੰਤਾ ਦੇਵੀ ਦੀ ਬੇਰਹਿਮੀ ਨਾਲ ਪਿਟਾਈ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਇੰਨੀ ਜ਼ਿਆਦਾ ਸੀ ਕਿ ਗੰਭੀਰ ਸੱਟਾਂ ਕਾਰਨ ਔਰਤ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਅਰਜੁਨ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਪੁਲਸ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਵਧੀਕ ਪੁਲਸ ਸੁਪਰਡੈਂਟ (ਸਿਟੀ) ਮਧੂਬਨ ਕੁਮਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਘਰੇਲੂ ਕਲੇਸ਼ ਦਾ ਜਾਪਦਾ ਹੈ। ਮੁਲਜ਼ਮ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧ ਵਿਚ ASP ਸਿਟੀ ਮਧੂਬਨ ਕੁਮਾਰ ਸਿੰਘ ਨੇ ਕਿਹਾ, "ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਸੱਟਾਂ ਦੀ ਗੰਭੀਰਤਾ ਬਾਰੇ ਸਪੱਸ਼ਟ ਪਤਾ ਲੱਗ ਸਕੇਗਾ। ਮੁਲਜ਼ਮ ਅਰਜੁਨ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਟੀਮਾਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਪੁਲਸ ਦੀ ਗ੍ਰਿਫ਼ਤ ਵਿੱਚ ਹੋਵੇਗਾ।" ਪਿੰਡ ਵਾਸੀਆਂ ਅਨੁਸਾਰ ਦੋਵਾਂ ਵਿਚਾਲੇ ਅਕਸਰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ ਪਰ ਕਿਸੇ ਨੂੰ ਉਮੀਦ ਨਹੀਂ ਸੀ ਕਿ ਇਹ ਵਿਵਾਦ ਇੰਨੀ ਵੱਡੀ ਤ੍ਰਾਸਦੀ ਵਿੱਚ ਬਦਲ ਜਾਵੇਗਾ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
