ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...

Friday, Oct 09, 2026 - 04:03 PM (IST)

ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...

ਮੇਰਠ (ਏਜੰਸੀ)- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ 'ਚ ਆਪਣੇ ਪਤੀ ਦੇ ਨਿੱਜੀ ਅੰਗ 'ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ 'ਚ ਇਕ ਔਰਤ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਵੀਰਵਾਰ ਨੂੰ ਲਿਸਾੜੀ ਗੇਟ ਥਾਣਾ ਖੇਤਰ ਦੇ ਜੈਦ ਗਾਰਡਨ ਇਲਾਕੇ 'ਚ ਵਾਪਰੀ। ਔਰਤ ਨੂੰ ਸ਼ੱਕ ਸੀ ਕਿ ਉਸ ਦੇ ਪਤੀ ਦਾ ਕਿਸੇ ਹੋਰ ਔਰਤ ਨਾਲ ਸੰਬੰਧ ਹਨ।

ਸਰਕਲ ਅਫਸਰ (ਕੋਤਵਾਲੀ) ਸੰਗਰਾਮ ਸਿੰਘ ਨੇ ਕਿਹਾ ਕਿ ਦੋਸ਼ੀ ਸ਼ਬਨਮ ਨੇ ਆਪਣੇ ਪਤੀ ਨਦੀਮ 'ਤੇ ਚਾਕੂ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਕਿਹਾ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਸ਼ਬਨਮ ਨੇ ਆਪਣੇ ਪਤੀ ਨੂੰ ਕੌਫੀ 'ਚ ਨਸ਼ੀਲੇ ਪਦਾਰਥ ਮਿਲਾ ਕੇ ਪਿਲਾ ਦਿੱਤਾ ਅਤੇ ਬੇਹੋਸ਼ ਹੋਣ ਤੋਂ ਬਾਅਦ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਸਿੰਘ ਨੇ ਕਿਹਾ ਕਿ ਪੁਲਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News