ਪਤੀ ਦਾ ਖ਼ੌਫ਼ਨਾਕ ਕਾਰਾ ! ਹਥੌੜਾ ਮਾਰ ਕੇ ਕਰ''ਤਾ ਪਤਨੀ ਦਾ ਕਤਲ, ਮਗਰੋਂ...
Thursday, Jun 11, 2026 - 12:50 PM (IST)
ਨਵੀਂ ਦਿੱਲੀ- ਦਿੱਲੀ ਦੇ ਸੀਲਮਪੁਰ ਇਲਾਕੇ 'ਚ ਇਕ ਵਿਅਕਤੀ ਨੇ ਵੀਰਵਾਰ ਨੂੰ ਆਪਣੀ ਪਤਨੀ ਦਾ ਹਥੌੜਾ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਪੁਲਸ ਨੇ ਅਨੁਸਾਰ ਵੀਰਵਾਰ ਤੜਕੇ ਸੀਲਮਪੁਰ ਥਾਣੇ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਹਮਲਾ ਕੀਤਾ ਹੈ ਅਤੇ ਮੌਕੇ 'ਤੇ ਫਰਾਰ ਹੋ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਗਿ ਗੌਤਮਪੁਰੀ ਇਲਾਕੇ 'ਚ ਸਥਿਤ ਹਾਦਸੇ ਵਾਲੀ ਜਗ੍ਹਾ ਪਹੁੰਚਣ 'ਤੇ ਪੁਲਸ ਦਲ ਨੂੰ 35 ਸਾਲਾ ਔਰਤ ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ, ਸੀਲਮਪੁਰ ਥਾਣੇ 'ਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 103 (1) ਦੇ ਅਧੀਨ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
