ਛੱਤੀਸਗੜ੍ਹ : ਕੱਪੜੇ ਸੁੱਕਦੇ ਸਮੇਂ ਕਰੰਟ ਲੱਗਣ ਨਾਲ ਪਤੀ-ਪਤਨੀ ਦੀ ਮੌਤ

Saturday, Oct 19, 2024 - 06:13 PM (IST)

ਛੱਤੀਸਗੜ੍ਹ : ਕੱਪੜੇ ਸੁੱਕਦੇ ਸਮੇਂ ਕਰੰਟ ਲੱਗਣ ਨਾਲ ਪਤੀ-ਪਤਨੀ ਦੀ ਮੌਤ

ਕੋਰਬਾ (ਏਜੰਸੀ)- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਕੱਪੜੇ ਸੁਕਾਉਂਦੇ ਸਮੇਂ ਕਰੰਟ ਲੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕੁਸਮੁੰਡਾ ਥਾਣਾ ਖੇਤਰ ਦੇ ਅਧੀਨ ਆਉਂਦੇ ਮਾਨਗਾਂਵ ਰੋਡ ਆਦਰਸ਼ ਨਗਰ 'ਤੇ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦੁਰਯੋਧਨ ਮਹੰਤਾ ਅਤੇ ਉਸ ਦੀ ਪਤਨੀ ਭਾਰਤੀ ਮਹੰਤਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸਿਡਨੀ ਏਅਰਪੋਰਟ 'ਤੇ ਏਅਰ ਨਿਊਜ਼ੀਲੈਂਡ ਦੇ ਜਹਾਜ਼ 'ਚ ਮਿਲੀ ਬੰਬ ਦੀ ਧਮਕੀ

ਕੁਸਮੁੰਡਾ ਥਾਣਾ ਇੰਚਾਰਜ ਰੂਪਕ ਸ਼ਰਮਾ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਭਾਰਤੀ ਮਹੰਤਾ ਘਰ 'ਚ ਲੱਗੀ ਤਾਰ 'ਤੇ ਕੱਪੜੇ ਸੁੱਕਾ ਰਹੀ ਸੀ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ। ਸ਼ਰਮਾ ਨੇ ਦੱਸਿਆ ਕਿ ਦੁਰਯੋਧਨ ਆਪਣੀ ਪਤਨੀ ਨੂੰ ਬਚਾਉਣ ਲਈ ਉੱਥੇ ਪਹੁੰਚਿਆ ਪਰ ਉਸਨੂੰ ਵੀ ਕਰੰਟ ਲੱਗ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਝੁਲਸੇ ਪਤੀ-ਪਤਨੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਬ੍ਰਿਟਿਸ਼ ਕੋਲੰਬੀਆ 'ਚ ਵਿਧਾਨ ਸਭਾ ਚੋਣਾਂ ਅੱਜ, 37 ਪੰਜਾਬੀ ਉਮੀਦਵਾਰ ਵੀ ਅਜ਼ਮਾ ਰਹੇ ਨੇ ਕਿਸਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News