ਵਿਆਹ ਸਮਾਗਮ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਪਤੀ-ਪਤਨੀ ਸਣੇ 3 ਦੀ ਮੌਤ

Friday, Oct 04, 2024 - 02:01 PM (IST)

ਵਿਆਹ ਸਮਾਗਮ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਪਤੀ-ਪਤਨੀ ਸਣੇ 3 ਦੀ ਮੌਤ

ਨਗਰੋਟਾ ਬਾਗਵਾਨ : ਥਾਣਾ ਨਗਰੋਟਾ ਬਾਗਵਾਨ ਅਧੀਨ ਪੈਂਦੇ ਥਾਣਾ ਥਾਨਾਪੁਰੀ ਵਿੱਚ ਵੀਰਵਾਰ ਦੇਰ ਰਾਤ ਮੋਟਰਸਾਈਕਲ ਅਤੇ ਬੱਸ ਦੀ ਟੱਕਰ ਵਿੱਚ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਧਰਮ ਚੰਦ, ਸੁਮਨ ਪਤਨੀ ਗੁਲਸ਼ਨ ਅਤੇ ਗੁਲਸ਼ਨ ਕੁਮਾਰ ਵਾਸੀ ਸਦਰਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਦੂਜੇ ਪਾਸੇ ਮ੍ਰਿਤਕ ਦਮਤੀ ਦਾ 6 ਮਹੀਨੇ ਦਾ ਬੱਚਾ ਵੀ ਸੀ, ਜਿਸ ਨੂੰ ਉਹ ਘਰ ਛੱਡ ਕੇ ਗਏ ਸਨ। ਜਾਣਕਾਰੀ ਅਨੁਸਾਰ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨੰਬਰ ਐਚਪੀ 53 ਏ 1967 ਚੰਡੀਗੜ੍ਹ ਤੋਂ ਬੈਜਨਾਥ ਵੱਲ ਜਾ ਰਹੀ ਸੀ। ਰਾਤ 11 ਵਜੇ ਦੇ ਕਰੀਬ ਥਾਨਪੁਰੀ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਨੰਬਰ ਐਚਪੀ40 ਸੀ 1942 ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਮੋਟਰਸਾਈਕਲ 'ਤੇ ਤਿੰਨ ਵਿਅਕਤੀ ਸਵਾਰ ਸਨ। ਇਸ ਟੱਕਰ 'ਚ ਤਿੰਨੋਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਟਾਂਡਾ ਮੈਡੀਕਲ ਕਾਲਜ ਲਿਜਾਇਆ ਗਿਆ। ਜਿੱਥੇ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਜਦਕਿ ਦੋ ਨੇ ਟਾਂਡਾ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੁਲਸ ਨੇ ਟਾਂਡਾ ਵਿੱਚ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਤਿੰਨਾਂ ਦੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਐੱਸਐੱਚਓ ਨਗਰੋਟਾ ਬਾਗਵਾਨ ਚਮਨ ਲਾਲ ਨੇ ਦੱਸਿਆ ਕਿ ਪੁਲਸ ਨੇ ਕੇਸ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਲਈ ਖ਼ਾਸ ਖ਼ਬਰ: ਰੋਡਵੇਜ਼ ਬੱਸਾਂ 'ਚ ਕਰ ਸਕਦੇ ਹਨ ਮੁਫ਼ਤ ਸਫ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News