ਨਿੱਤ ਦੇ ਕਲੇਸ਼ ਤੋਂ ਦੁੱਖੀ ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਬੋਰੀ 'ਚ ਲਾਸ਼ ਨੂੰ...
Wednesday, Jun 18, 2025 - 06:35 PM (IST)
 
            
            ਭਾਗਲਪੁਰ : ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰੇਲੂ ਝਗੜੇ ਕਾਰਨ ਗੁੱਸੇ ਵਿੱਚ ਆਏ ਪਤੀ ਨੇ ਆਪਣੀ ਪਤਨੀ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਸ ਨੇ ਕਤਲ ਨੂੰ ਛੁਪਾਉਣ ਲਈ ਪਤਨੀ ਦੀ ਲਾਸ਼ ਨੂੰ ਇਕ ਬੋਰੀ ਵਿੱਚ ਪਾ ਕੇ ਗੰਗਾ ਨਦੀ ਵਿੱਚ ਸੁੱਟ ਦਿੱਤਾ। ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਪੁਲਸ ਨੇ ਪਤੀ ਨੂੰ ਹਿਰਾਸਤ ਵਿੱਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ, ਫਿਰ ਉਹ ਟੁੱਟ ਗਿਆ ਅਤੇ ਆਪਣਾ ਅਪਰਾਧ ਕਬੂਲ ਕਰ ਲਿਆ।
ਇਹ ਵੀ ਪੜ੍ਹੋ : ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸਹੁਰਿਆਂ ਨੇ ਬਣਾਈ ਵੀਡੀਓ
ਘਰੇਲੂ ਝਗੜੇ ਕਾਰਨ ਕੀਤਾ ਕਤਲ
ਜਾਣਕਾਰੀ ਅਨੁਸਾਰ ਇਹ ਮਾਮਲਾ ਨਵਗਾਛੀਆ ਦੇ ਬਿਹਪੁਰ ਥਾਣਾ ਖੇਤਰ ਦੇ ਭਵਨਗਾਮਾ ਦਾ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ ਹੈ। ਨਵਗਾਛੀਆ ਦੇ ਐੱਸਪੀ ਪ੍ਰੇਰਨਾ ਕੁਮਾਰ ਨੇ ਪ੍ਰੈਸ ਕਾਨਫਰੰਸ ਰਾਹੀਂ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਰੇਲੂ ਝਗੜੇ ਕਾਰਨ ਔਰਤ ਅਤੇ ਉਸਦੇ ਸਹੁਰਿਆਂ ਵਿਚਕਾਰ ਲੜਾਈ ਹੋਈ ਸੀ, ਜਿਸ ਕਾਰਨ ਉਸ ਦੇ ਪਤੀ ਨੇ ਔਰਤ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਬੋਰੀ ਵਿੱਚ ਭਰ ਕੇ ਗੰਗਾ ਨਦੀ ਵਿੱਚ ਸੁੱਟ ਦਿੱਤਾ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। 
ਇਹ ਵੀ ਪੜ੍ਹੋ : IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ
ਕੁੜੀ ਦੇ ਪਰਿਵਾਰ ਨੂੰ ਫੋਨ ਕਰ ਘਰੋਂ ਫ਼ਰਾਰ ਹੋਏ ਸਹੁਰੇ
ਇਸ ਤੋਂ ਬਾਅਦ ਪਤੀ ਗੌਤਮ ਯਾਦਵ ਨੇ ਔਰਤ ਦੇ ਮਾਪਿਆਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਮੌਕੇ 'ਤੇ ਪਹੁੰਚ ਗਿਆ, ਪਰ ਉਦੋਂ ਤੱਕ ਸਹੁਰੇ ਪਰਿਵਾਰ ਦੇ ਮੈਂਬਰ ਘਰ ਤੋਂ ਭੱਜ ਗਏ ਸਨ। ਪਰਿਵਾਰ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਅਤੇ ਕਾਰਵਾਈ ਦੀ ਮੰਗ ਕੀਤੀ। ਜਾਣਕਾਰੀ ਮਿਲਦੇ ਹੀ ਐਸਡੀਪੀਓ ਓਮਪ੍ਰਕਾਸ਼ ਦੀ ਅਗਵਾਈ ਹੇਠ ਇੱਕ ਟੀਮ ਬਣਾਈ ਗਈ।
ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ
ਪਤੀ ਨੇ ਕਬੂਲ ਕੀਤੀ ਜ਼ੁਰਮ
ਇਸ ਦੇ ਨਾਲ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਤੀ ਗੌਤਮ ਯਾਦਵ, ਸੱਸ ਜਾਨਕੀ ਦੇਵੀ, ਸਹੁਰਾ ਵਾਸੂਦੇਵ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਸ ਨੇ ਪਤੀ ਤੋਂ ਇਸ ਮਾਮਲੇ ਦੀ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਦੱਸਿਆ ਕਿ ਲੜਾਈ ਤੋਂ ਬਾਅਦ ਉਸ ਨੇ ਆਪਣੀ ਪਤਨੀ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਪਤੀ ਅਤੇ ਸਹੁਰਿਆਂ ਨੇ ਲਾਸ਼ ਨੂੰ ਗੰਗਾ ਨਦੀ ਵਿੱਚ ਸੁੱਟ ਦਿੱਤਾ। ਉਸਦੀ ਸੂਚਨਾ 'ਤੇ ਪੁਲਸ ਨੇ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਜਹਾਜ਼ ਹਾਦਸੇ 'ਚ ਮਾਰਿਆ ਗਿਆ ਲਾਰੈਂਸ, ਪਿਤਾ ਦੇ ਸਸਕਾਰ ਲਈ ਆਇਆ ਸੀ ਭਾਰਤ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            