ਔਲਾਦ ਨਾ ਹੋਣ ਕਾਰਨ ਹੈਵਾਨ ਬਣਿਆ ਪਤੀ ! ਪਤਨੀ 'ਤੇ ਢਾਹਿਆ ਅੰਨ੍ਹਾ ਤਸ਼ੱਦਦ, ਵੀਡੀਓ ਦੇਖ ਕੰਬ ਜਾਵੇਗੀ ਰੂਹ

Monday, Jun 01, 2026 - 05:52 PM (IST)

ਔਲਾਦ ਨਾ ਹੋਣ ਕਾਰਨ ਹੈਵਾਨ ਬਣਿਆ ਪਤੀ ! ਪਤਨੀ 'ਤੇ ਢਾਹਿਆ ਅੰਨ੍ਹਾ ਤਸ਼ੱਦਦ, ਵੀਡੀਓ ਦੇਖ ਕੰਬ ਜਾਵੇਗੀ ਰੂਹ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਗੜ੍ਹ ਕੋਤਵਾਲੀ ਇਲਾਕੇ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਹਿਲਾ ਨੂੰ ਵਿਆਹ ਦੇ 12 ਸਾਲਾਂ ਬਾਅਦ ਵੀ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਪਰਿਵਾਰ ਵੱਲੋਂ ਮਾਨਸਿਕ ਅਤੇ ਸਰੀਰਕ ਤਸ਼ੱਦਦ ਦਿੱਤਾ ਗਿਆ। ਇਸ ਸਾਰੀ ਘਟਨਾ ਦੀ ਵੀਡੀਓ ਘਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੀੜਤਾ ਨੇ ਦੋਸ਼ ਲਾਇਆ ਹੈ ਕਿ ਬੱਚਾ ਨਾ ਹੋਣ ਕਾਰਨ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਨੂੰ ਕਈ ਦਿਨਾਂ ਤੱਕ ਇੱਕ ਕਮਰੇ 'ਚ ਬੰਧਕ ਬਣਾ ਕੇ ਰੱਖਿਆ। ਇਸ ਦੌਰਾਨ ਉਸ ਨੂੰ ਨਾ ਤਾਂ ਖਾਣਾ ਦਿੱਤਾ ਗਿਆ ਅਤੇ ਨਾ ਹੀ ਪਾਣੀ, ਸਗੋਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਵਾਇਰਲ ਹੋ ਰਹੀ ਸੀਸੀਟੀਵੀ ਫੁਟੇਜ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪਤੀ ਆਪਣੀ ਪਤਨੀ ਨੂੰ ਬੁਰੀ ਤਰ੍ਹਾਂ ਕੁੱਟ ਰਿਹਾ ਹੈ, ਜਦੋਂ ਕਿ ਘਰ ਦੇ ਹੋਰ ਮੈਂਬਰ ਉਸ ਨੂੰ ਬਚਾਉਣ ਦੀ ਬਜਾਏ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ।


ਪੀੜਤਾ ਨੇ ਰੋਦੇ ਹੋਏ ਮੀਡੀਆ ਨੂੰ ਦੱਸਿਆ ਕਿ ਉਸ ਨੂੰ ਪਿਛਲੇ 12 ਸਾਲਾਂ ਤੋਂ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਦਾ ਪਤੀ ਅਕਸਰ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ, ਜਿਸ ਕਾਰਨ ਪਹਿਲਾਂ ਵੀ ਇੱਕ ਵੱਡਾ ਹਾਦਸਾ ਵਾਪਰ ਚੁੱਕਾ ਹੈ। ਪੀੜਤ ਮਹਿਲਾ ਅਨੁਸਾਰ ਉਸ ਦੇ ਸਹੁਰੇ ਪਰਿਵਾਰ ਵਾਲੇ ਹੁਣ ਉਸ ਦੇ ਮਾਪਿਆਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਤੰਗ ਆ ਕੇ ਪੀੜਤਾ ਨੇ ਆਪਣੇ ਮਾਪਿਆਂ ਦੇ ਨਾਲ ਸਥਾਨਕ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਪੁਲਸ ਪ੍ਰਸ਼ਾਸਨ ਤੋਂ ਆਪਣੇ ਲਈ ਸੁਰੱਖਿਆ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News