ਸਿਰਫ਼ਿਰੇ ਪਤੀ ਨੇ ਪਤਨੀ ਤੇ ਪੁੱਤਰ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਹੋ ਜਾਵੋਗੇ ਤੁਸੀਂ ਹੈਰਾਨ

Friday, Jun 28, 2024 - 01:16 PM (IST)

ਸਿਰਫ਼ਿਰੇ ਪਤੀ ਨੇ ਪਤਨੀ ਤੇ ਪੁੱਤਰ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਹੋ ਜਾਵੋਗੇ ਤੁਸੀਂ ਹੈਰਾਨ

ਨੈਸ਼ਨਲ ਡੈਸਕ : ਬਿਹਾਰ ਦੇ ਮਧੂਬਨੀ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਝਗੜੇ ਅਤੇ ਪੈਸੇ ਦੇ ਲਾਲਚ ਵਿਚ ਇੱਕ ਸਨਕੀ ਪਤੀ ਨੇ ਆਪਣੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪਿੰਡ 'ਚ ਸਨਸਨੀ ਫੈਲ ਗਈ ਹੈ। ਜਾਣਕਾਰੀ ਮੁਤਾਬਕ ਕਤਲ ਦੀ ਇਹ ਘਟਨਾ ਜ਼ਿਲ੍ਹੇ ਦੇ ਚੱਕਈ ਥਾਣਾ ਖੇਤਰ ਦੇ ਪਰਾਂਚੀ ਪਿੰਡ ਦੀ ਹੈ। ਮ੍ਰਿਤਕਾਂ ਦੀ ਪਛਾਣ ਚਕਈ ਥਾਣਾ ਖੇਤਰ ਦੇ ਪਰਾਂਚੀ ਪਿੰਡ ਵਾਸੀ ਮਹੇਸ਼ ਦਾਸ ਪਤਨੀ ਸੁਨੀਤਾ ਦੇਵੀ (28 ਸਾਲ) ਅਤੇ ਪੁੱਤਰ ਰਿਤਿਕ ਕੁਮਾਰ (6 ਸਾਲ) ਵਜੋਂ ਹੋਈ ਹੈ। 

ਇਹ ਵੀ ਪੜ੍ਹੋ - ਸਵਿਫਟ ਕਾਰ ਦੀ ਛੱਤ ਤੇ ਬੋਨਟ 'ਤੇ ਬੈਠ 10-15 ਨੌਜਵਾਨ ਮਾਰ ਰਹੇ ਸੀ ਸਟੰਟ, ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ

ਦੱਸਿਆ ਜਾ ਰਿਹਾ ਹੈ ਕਿ ਪਰਾਂਚੀ ਪਿੰਡ ਦੇ ਰਹਿਣ ਵਾਲੇ ਮਹੇਸ਼ ਦਾਸ ਨੇ ਵੀਰਵਾਰ ਦੇਰ ਰਾਤ ਆਪਣੀ ਪਤਨੀ ਸੁਨੀਤਾ ਦੇਵੀ (28) ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਪੁੱਤਰ ਰਿਤਿਕ ਕੁਮਾਰ (07) ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਕਤਲ ਵਿੱਚ ਵਰਤਿਆ ਗਿਆ ਚਾਕੂ ਬਰਾਮਦ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ

ਉਸ ਦੇ ਨਾਲ ਹੀ ਮ੍ਰਿਤਕ ਸੁਨੀਤਾ ਦੇਵੀ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ਮਹੇਸ਼ ਦਾਸ 'ਤੇ ਕਤਲ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਉਹਨਾਂ ਦੀ ਕੁੜੀ ਦਾ ਜਵਾਈ ਉਹਨਾਂ ਤੋਂ ਲਗਾਤਾਰ ਪੈਸੇ ਮੰਗਦਾ ਰਹਿੰਦਾ ਸੀ ਅਤੇ ਜਦੋਂ ਉਹ ਨਹੀਂ ਦਿੰਦਾ ਸੀ ਤਾਂ ਉਹ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਸਬੰਧ ਵਿਚ ਸੁਨੀਤਾ ਦੇਵੀ ਦੇ ਪਤੀ ਮਹੇਸ਼ ਦਾਸ ਅਤੇ ਉਸ ਦੀ ਸੱਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News