ਉਮਰ ਭਰ ਸਾਥ ਦੇਣ ਲਈ ਘਰੋਂ ਭੱਜ ਕੇ ਕਰਾਇਆ ਵਿਆਹ, 25ਵੇਂ ਦਿਨ ਪਤਨੀ ਦਾ ਕਰ ’ਤਾ ਕਤਲ

Wednesday, Mar 06, 2024 - 01:41 AM (IST)

ਉਮਰ ਭਰ ਸਾਥ ਦੇਣ ਲਈ ਘਰੋਂ ਭੱਜ ਕੇ ਕਰਾਇਆ ਵਿਆਹ, 25ਵੇਂ ਦਿਨ ਪਤਨੀ ਦਾ ਕਰ ’ਤਾ ਕਤਲ

ਕੋਟਾ (ਭਾਸ਼ਾ)– ਰਾਜਸਥਾਨ ਦੇ ਝਾਲਾਵਾੜ ਜ਼ਿਲੇ ’ਚ ਇਕ 22 ਸਾਲਾ ਵਿਅਕਤੀ ਨੇ ਘਰੋਂ ਭੱਜ ਕੇ ਵਿਆਹ ਕਰਵਾਉਣ ਤੋਂ 1 ਮਹੀਨੇ ਤੋਂ ਵੀ ਘੱਟ ਸਮੇਂ ਬਾਅਦ ਝਗੜੇ ਨੂੰ ਲੈ ਕੇ ਕਥਿਤ ਤੌਰ ’ਤੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਦੱਸਿਆ ਕਿ ਡਾਂਗੀਪੁਰਾ ਥਾਣਾ ਖ਼ੇਤਰ ਦੇ ਗੋਗਾੜੀ ਪਿੰਡ ਨਿਵਾਸੀ ਰਾਜਾਰਾਮ ਤੰਵਰ ਨੇ ਆਪਣੇ ਸਹੁਰੇ ਨੂੰ ਫ਼ੋਨ ਕਰਕੇ ਕਤਲ ਦੀ ਸੂਚਨਾ ਦਿੱਤੀ ਤੇ ਫਰਾਰ ਹੋ ਗਿਆ। ਪੁਲਸ ਨੇ ਦੱਸਿਆ ਕਿ ਰਾਜਾਰਾਮ ਦੀ ਪਿਛਲੇ ਸਾਲ ਪੰਚਪਿਪਲੀ ਪਿੰਡ ਦੀ ਰਹਿਣ ਵਾਲੀ ਸੁਨੀਤਾ ਨਾਲ ਮੰਗਣੀ ਹੋਈ ਸੀ ਪਰ ਸੁਨੀਤਾ ਦੇ ਪਰਿਵਾਰ ਨੇ ਵਿਆਹ ਨੂੰ ਰੱਦ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਅੱਜ ਹਜ਼ਾਰਾਂ ਦੀ ਗਿਣਤੀ ’ਚ ਦਿੱਲੀ ਦੇ ਜੰਤਰ-ਮੰਤਰ ਪਹੁੰਚਣਗੇ ਕਿਸਾਨ, ਸੈਕੜੇ ਸੋਸ਼ਲ ਮੀਡੀਆ ਅਕਾਊਂਟਸ ਕੀਤੇ ਬੰਦ

ਹਾਲਾਂਕਿ ਦੋਵੇਂ ਇਕ-ਦੂਜੇ ਦੇ ਸੰਪਰਕ ’ਚ ਰਹੇ ਤੇ ਘਰੋਂ ਭੱਜ ਕੇ 10 ਫਰਵਰੀ ਨੂੰ ਇਕ ਮੰਦਰ ’ਚ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ ਸੁਨੀਤਾ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਸਵੀਕਾਰ ਕਰ ਲਿਆ। ਡਾਂਗੀਪੁਰਾ ਥਾਣਾ ਇੰਚਾਰਜ (ਐੱਸ. ਐੱਚ. ਓ.) ਸਤਿਆਨਾਰਾਇਣ ਗੋਚਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ 5 ਵਜੇ ਨਸ਼ੇ ’ਚ ਧੁੱਤ ਰਾਜਾਰਾਮ ਦਾ ਸੁਨੀਤਾ ਨਾਲ ਝਗੜਾ ਹੋ ਗਿਆ, ਇਸ ਤਕਰਾਰ ਦੌਰਾਨ ਰਾਜਾਰਾਮ ਨੇ ਸੁਨੀਤਾ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਐੱਸ. ਐੱਚ. ਓ. ਨੇ ਦੱਸਿਆ ਕਿ ਸੁਨੀਤਾ ਦਾ ਕਤਲ ਕਰਨ ਤੋਂ ਬਾਅਦ ਰਾਜਾਰਾਮ ਨੇ ਉਸ ਦੇ ਪਿਤਾ ਨੂੰ ਫ਼ੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਤਾਂ ਸੁਨੀਤਾ ਦੇ ਪਿਤਾ ਨੇ ਪੁਲਸ ਨੂੰ ਸੂਚਨਾ ਦਿੱਤੀ। ਐੱਸ. ਐੱਚ. ਓ. ਗੋਚਰ ਨੇ ਦੱਸਿਆ ਕਿ ਰਾਜਾਰਾਮ ਸ਼ਰਾਬ ਪੀਣ ਦਾ ਆਦੀ ਸੀ ਤੇ ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਪਤਨੀ ਨਾਲ ਝਗੜਾ ਚੱਲ ਰਿਹਾ ਸੀ।

ਐੱਸ. ਐੱਚ. ਓ. ਨੇ ਦੱਸਿਆ ਕਿ ਸੁਨੀਤਾ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਰਾਜਾਰਾਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਸੁਨੀਤਾ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News