ਸ਼ਰਾਬ ਨੇ ਉਜਾੜਿਆ ਘਰ! ਪਹਿਲਾਂ ਪਤਨੀ ਨੂੰ ਬੇਰਹਿਮੀ ਨਾਲ ਮਾਰਿਆ ਤੇ ਫਿਰ...
Sunday, Oct 12, 2025 - 01:18 PM (IST)

ਕੋਰਬਾ (ਵਾਰਤਾ) : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਪਾਸਨ ਥਾਣਾ ਖੇਤਰ ਦੇ ਅਧੀਨ ਆਉਂਦੇ ਲਾਇਗਾ ਪਿੰਡ 'ਚ ਇੱਕ ਸ਼ਰਾਬੀ ਪਤੀ ਨੇ ਸ਼ਨੀਵਾਰ ਸ਼ਾਮ ਨੂੰ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਫਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਰਿਪੋਰਟਾਂ ਅਨੁਸਾਰ ਮ੍ਰਿਤਕ ਸੰਤਰਾਮ ਯਾਦਵ ਇੱਕ ਟਰੱਕ ਡਰਾਈਵਰ ਸੀ ਅਤੇ ਸ਼ਰਾਬ ਦੇ ਨਸ਼ੇ 'ਚ ਅਕਸਰ ਆਪਣੀ ਪਤਨੀ ਨਾਲ ਝਗੜਾ ਕਰਦਾ ਸੀ। ਸ਼ਨੀਵਾਰ ਸ਼ਾਮ ਲਗਭਗ 6 ਵਜੇ, ਦੋਵਾਂ 'ਚ ਕਿਸੇ ਗੱਲ ਨੂੰ ਲੈ ਕੇ ਫਿਰ ਝਗੜਾ ਹੋਇਆ। ਗੁੱਸੇ 'ਚ ਆ ਕੇ ਸੰਤਰਾਮ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਤੇ ਬਾਅਦ 'ਚ ਖੁਦ ਨੂੰ ਵੀ ਫਾਹਾ ਲੈ ਲਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਾਸਨ ਪੁਲਸ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਵਧੀਕ ਪੁਲਸ ਸੁਪਰਡੈਂਟ ਨਿਤੀਸ਼ ਠਾਕੁਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e