ਪਤੀ ਨੇ ਆਪਣੀ ਪਤਨੀ ਦੀ ਹੀ ਬਣਾ ''ਤੀ Dirty Picture ! ਨਹਾਉਂਦੀ ਦੀ ਵੀਡੀਓ ਕੀਤੀ ਵਾਇਰਲ

Monday, Jun 30, 2025 - 02:02 PM (IST)

ਪਤੀ ਨੇ ਆਪਣੀ ਪਤਨੀ ਦੀ ਹੀ ਬਣਾ ''ਤੀ Dirty Picture ! ਨਹਾਉਂਦੀ ਦੀ ਵੀਡੀਓ ਕੀਤੀ ਵਾਇਰਲ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਪਤੀ-ਪਤਨੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਦਾ ਹੈ। ਇੱਥੇ ਇੱਕ ਪਤੀ ਨੇ ਆਪਣੀ ਪਤਨੀ ਦੀ ਨਹਾਉਂਦੇ ਸਮੇਂ ਵੀਡੀਓ ਬਣਾਈ ਅਤੇ ਫਿਰ ਇਸਨੂੰ ਵਾਇਰਲ ਕਰ ਦਿੱਤਾ। ਪਤਨੀ ਨੇ ਇਹ ਦੋਸ਼ ਲਗਾਉਂਦੇ ਹੋਏ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਸਨੇ ਆਪਣੇ ਪਤੀ ਅਤੇ ਤਿੰਨ ਹੋਰ ਲੋਕਾਂ ਵਿਰੁੱਧ ਵੀ ਕੇਸ ਦਰਜ ਕਰਵਾਇਆ ਹੈ ਤੇ ਪੁਲਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ...ਭਾਜਪਾ ਨਵੇਂ ਸੂਬਾ ਪ੍ਰਧਾਨ ਦਾ ਜਲਦ ਕਰੇਗੀ ਐਲਾਨ ! ਟਾਪ 'ਤੇ ਹਨ ਇਨ੍ਹਾਂ ਆਗੂਆਂ ਦੇ ਨਾਂ

ਜਾਣੋ ਪੂਰਾ ਮਾਮਲਾ
ਜਾਣਕਾਰੀ ਅਨੁਸਾਰ ਲੋਨੀ ਬਾਰਡਰ ਥਾਣਾ ਖੇਤਰ ਦੀ ਇੱਕ ਕਾਲੋਨੀ 'ਚ ਰਹਿਣ ਵਾਲੀ ਇੱਕ ਔਰਤ ਨੇ ਪੁਲਸ ਸਟੇਸ਼ਨ ਵਿੱਚ ਰਿਪੋਰਟ ਦਰਜ ਕਰਵਾਈ ਹੈ ਤੇ ਆਪਣੇ ਪਤੀ 'ਤੇ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦਾ ਦੋਸ਼ ਲਗਾਇਆ ਹੈ। ਔਰਤ ਨੇ ਦੱਸਿਆ ਕਿ ਉਸਦਾ ਵਿਆਹ 2011 ਵਿੱਚ ਹੋਇਆ ਸੀ। ਵਿਆਹ ਤੋਂ ਕੁਝ ਦਿਨਾਂ ਬਾਅਦ ਉਸਦੇ ਸਹੁਰੇ ਅਤੇ ਪਤੀ ਨੇ ਉਸਨੂੰ ਦਾਜ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਹ ਦਾਜ ਦੀ ਮੰਗ ਕਰਦੇ ਰਹੇ। ਔਰਤ ਨੇ ਦੱਸਿਆ ਕਿ ਉਹ ਆਪਣੇ ਪਿਤਾ ਤੋਂ ਪੈਸੇ ਲਿਆ ਕੇ ਆਪਣੇ ਪਤੀ ਨੂੰ ਦਿੰਦੀ ਸੀ।

ਇਹ ਵੀ ਪੜ੍ਹੋ...ਵੱਡੀ ਖ਼ਬਰ ; ਘਰ ਦੇ ਬਾਹਰ ਸੈਰ ਕਰ ਰਹੇ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ

ਵੀਡੀਓ ਬਣਾਈ ਅਤੇ ਵਾਇਰਲ ਕਰ ਦਿੱਤੀ
ਪੀੜਤਾ ਨੇ ਦੋਸ਼ ਲਗਾਇਆ ਕਿ ਪਿਛਲੇ ਸਾਲ ਉਸਦੇ ਪਤੀ ਨੇ ਨਹਾਉਂਦੇ ਸਮੇਂ ਉਸਦੀ ਗੁਪਤ ਵੀਡੀਓ ਬਣਾਈ। ਫਿਰ ਉਸਨੇ ਉਹ ਵੀਡੀਓ ਵਾਇਰਲ ਕਰ ਦਿੱਤਾ ਅਤੇ ਉਸਦੀ ਕੁੱਟਮਾਰ ਵੀ ਕੀਤੀ। ਉਸਨੇ ਦੱਸਿਆ ਕਿ ਇਸ ਤੋਂ ਬਾਅਦ ਉਸਦੇ ਪਤੀ ਨੇ ਉਸਨੂੰ ਘਰੋਂ ਕੱਢ ਦਿੱਤਾ। ਫਿਲਹਾਲ ਪੀੜਤਾ ਨੇ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਪਤੀ ਸਮੇਤ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Shubam Kumar

Content Editor

Related News