''ਪਤੀ ਨੂੰ ਸਮਰੱਥਾ ਨਾਲੋਂ ਵੱਧ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਨਹੀਂ ਦੇ ਸਕਦੇ'', ਦਿੱਲੀ ਅਦਾਲਤ ਦਾ ਅਹਿਮ ਫੈਸਲਾ

Thursday, Sep 03, 2026 - 07:43 AM (IST)

''ਪਤੀ ਨੂੰ ਸਮਰੱਥਾ ਨਾਲੋਂ ਵੱਧ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਨਹੀਂ ਦੇ ਸਕਦੇ'', ਦਿੱਲੀ ਅਦਾਲਤ ਦਾ ਅਹਿਮ ਫੈਸਲਾ

ਨਵੀਂ ਦਿੱਲੀ (ਏਜੰਸੀ) - ਦਿੱਲੀ ਦੀ ਇਕ ਅਦਾਲਤ ਨੇ ਕਿਹਾ ਹੈ ਕਿ ਕਿਸੇ ਵਿਅਕਤੀ ਨੂੰ ਉਸ ਦੀ ਆਰਥਿਕ ਸਮਰੱਥਾ ਨਾਲੋਂ ਜ਼ਿਆਦਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਨਹੀਂ ਦਿੱਤਾ ਜਾ ਸਕਦਾ। ਭਾਵੇਂ ਅੱਡ ਰਹਿ ਰਹੀ ਉਸ ਦੀ ਪਤਨੀ ਨੂੰ ਪ੍ਰਦਾਨ ਕੀਤੀ ਗਈ ਰਾਸ਼ੀ ਉਸ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਨਾਕਾਫੀ ਹੋਵੇ। ਅਦਾਲਤ ਨੇ ਕਿਹਾ ਕਿ ਗੁਜ਼ਾਰਾ ਭੱਤੇ ਦਾ ਨਿਰਧਾਰਨ ਭੁਗਤਾਨ ਕਰਨ ਵਾਲੇ ਪਤੀ ਦੀ ਅਸਲ ਜਾਂ ਅਨੁਮਾਨਿਤ ਆਮਦਨ ਨੂੰ ਧਿਆਨ ’ਚ ਰੱਖ ਕੇ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : 'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ

ਦੱਸ ਦੇਈਏ ਕਿ ਅਦਾਲਤ ਵਲੋਂ ਇਹ ਟਿੱਪਣੀ ਇਕ ਔਰਤ ਦੀ ਅਪੀਲ ਖਾਰਿਜ ਕਰਦੇ ਹੋਏ ਕੀਤੀ ਗਈ ਹੈ, ਜਿਸ ’ਚ ਉਸ ਨੇ ਘਰੇਲੂ ਹਿੰਸਾ ਐਕਟ ਹੇਠ ਇਕ ਮੈਜਿਸਟ੍ਰੇਟ ਵੱਲੋਂ ਨਿਰਧਾਰਿਤ 1840 ਰੁਪਏ ਪ੍ਰਤੀ ਮਹੀਨੇ ਦੇ ਅੰਤਰਿਮ ਗੁਜ਼ਾਰਾ ਭੱਤੇ ਨੂੰ ਚੁਣੌਤੀ ਦਿੱਤੀ ਸੀ। ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਵਧੀਕ ਸੈਸ਼ਨ ਜੱਜ ਪ੍ਰਵੀਨ ਸਿੰਘ ਨੇ ਕਿਹਾ ਕਿ ਔਰਤ ਦੀ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਹ ਰਾਸ਼ੀ ਦਿੱਲੀ ’ਚ ਉਸ ਦੇ ਗੁਜ਼ਾਰੇ ਲਈ ਬਹੁਤ ਘੱਟ ਹੈ। ਇਸ ਤੋਂ ਇਲਾਵਾ ਅਦਾਲਤ ਨੇ ਹੁਕਮ ’ਚ ਇਹ ਵੀ ਕਿਹਾ ਕਿ ਸਾਨੂੰ ਇਹ ਧਿਆਨ ਰੱਖਣਾ ਹੋਵੇਗਾ ਕਿ ਅਪੀਲਕਰਤਾ ਨੂੰ ਸਿਰਫ ਉਨੀ ਹੀ ਆਮਦਨ ਦੇ ਆਧਾਰ ’ਤੇ ਗੁਜ਼ਾਰਾ ਭੱਤਾ ਦਿੱਤਾ ਜਾ ਸਕਦਾ ਹੈ, ਜਿੰਨੀ ਪ੍ਰਤੀਵਾਦੀ ਨੰਬਰ ਦੋ (ਪਤੀ) ਦੀ ਅਸਲ ਆਮਦਨ ਸੀ ਜਾਂ ਹੋਣ ਦਾ ਅਨੁਮਾਨ ਲਾਇਆ ਜਾ ਸਕਦਾ ਸੀ। ਅਦਾਲਤ ਨੇ ਕਿਹਾ ਕਿ ਔਰਤ ਦੇ ਪਤੀ ਦੀ ਮਹੀਨਾਵਾਰ ਆਮਦਨ ਸਥਾਪਤ ਕਰਨ ਲਈ ਕੋਈ ਸਬੂਤ ਨਹੀਂ ਸਨ।

ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News