ਕਲਯੁੱਗੀ ਪਤੀ ਵਲੋਂ ਤੌਲੀਏ ਨਾਲ ਪਤਨੀ ਦਾ ਗਲਾ ਘੁੱਟ ਕੇ ਕਤਲ, ਵਜ੍ਹਾ ਕਰ ਦੇਵੇਗੀ ਹੈਰਾਨ

Saturday, Oct 12, 2024 - 04:13 PM (IST)

ਕਲਯੁੱਗੀ ਪਤੀ ਵਲੋਂ ਤੌਲੀਏ ਨਾਲ ਪਤਨੀ ਦਾ ਗਲਾ ਘੁੱਟ ਕੇ ਕਤਲ, ਵਜ੍ਹਾ ਕਰ ਦੇਵੇਗੀ ਹੈਰਾਨ

ਬਾਲੋਦ : ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿੱਚ ਇੱਕ ਪਤੀ ਨੇ ਤੌਲੀਏ ਨਾਲ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਦੱਸ ਦੇਈਏ ਕਿ ਇਹ ਮਾਮਲਾ ਪੁਰੂਰ ਥਾਣਾ ਖੇਤਰ ਦੇ ਚਿਤਾਵ ਪਿੰਡ ਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਨਾਂ ਅੰਜਲੀ ਮੰਡਵੀ (28) ਅਤੇ ਉਸ ਦੇ ਪਤੀ ਦਾ ਨਾਂ ਅਰਜੁਨ ਰਾਮ ਮੰਡਵੀ (33) ਹੈ। ਪੁਲਸ ਨੇ ਕਤਲ ਦੇ ਦੋਸ਼ 'ਚ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ: ਸਾਬਕਾ ਪੰਚਾਇਤ ਸਮਿਤੀ ਮੈਂਬਰ ਦਾ ਗੋ.ਲੀ ਮਾਰ ਕੇ ਕਤ.ਲ

ਪਤਾ ਲੱਗਾ ਹੈ ਕਿ ਦੋਸ਼ੀ ਪਤਨੀ ਦਾ ਕਤਲ ਕਰਕੇ ਘਰੋਂ ਭੱਜ ਗਿਆ ਸੀ। ਕਤਲ ਦੀ ਸੂਚਨਾ ਪਿੰਡ ਵਾਸੀਆਂ ਨੂੰ ਮਿਲੀ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਕਤਲ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਔਰਤ ਦੀ ਲਾਸ਼ ਪਈ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਤਨੀ ਦੀ ਹੱਤਿਆ ਦੇ ਸ਼ੱਕ 'ਚ ਪਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੇ ਪੁਲਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਸ ਨੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਹ ਟੁੱਟ ਗਿਆ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਮੁਲਜ਼ਮ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਕਿਸੇ ਹੋਰ ਨਾਲ ਅਫੇਅਰ ਸੀ। ਇਸ ਗੱਲ ਨੂੰ ਲੈ ਕੇ ਅਕਸਰ ਦੋਹਾਂ ਵਿਚ ਵਿਵਾਦ ਹੁੰਦਾ ਰਹਿੰਦਾ ਸੀ। ਘਟਨਾ ਵਾਲੇ ਦਿਨ ਵੀ ਉਸ ਦੀ ਪਤਨੀ ਨਾਲ ਪ੍ਰੇਮ ਸਬੰਧਾਂ ਨੂੰ ਲੈ ਕੇ ਝਗੜਾ ਹੋ ਗਿਆ ਸੀ। ਦੋਵਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਉਸ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਦੋਸ਼ੀ ਪਤੀ ਨੂੰ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News