ਇਨਸਾਨੀਅਤ ਮੱਥੇ ਲੱਗਿਆ ਕਲੰਕ! ਪਤੀ ਨੇ ਪਤਨੀ ਸਾਹਮਣੇ ਰੋਲ਼ੀ ਨਾਬਾਲਗਾ ਦੀ ਪੱਤ

Saturday, Apr 15, 2023 - 01:10 AM (IST)

ਇਨਸਾਨੀਅਤ ਮੱਥੇ ਲੱਗਿਆ ਕਲੰਕ! ਪਤੀ ਨੇ ਪਤਨੀ ਸਾਹਮਣੇ ਰੋਲ਼ੀ ਨਾਬਾਲਗਾ ਦੀ ਪੱਤ

ਹਰਿਆਣਾ (ਭਾਸ਼ਾ): ਹਰਿਆਣਾ ਦੇ ਜ਼ਿਲ੍ਹਾ ਜੀਂਦ ਦੀ ਪੁਲਸ ਨੇ ਪਤਨੀ ਸਾਹਮਣੇ 15 ਸਾਲਾ ਨਾਬਾਲਗਾ ਨੂੰ ਬੰਧਕ ਬਣਾ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੇ ਜੁਰਮ ਵਿਚ ਸਹਿਯੋਗ ਕਰਨ ਦੇ ਦੋਸ਼ ਹੇਠ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਹਿਲਾ ਥਾਣਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਮੁਲਜ਼ਮ ਜੋੜੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਬੰਧਕ ਬਣਾਉਣ, ਜਿਣਸੀ ਸ਼ੋਸ਼ਣ ਕਰਨ ਸਬੰਧੀ ਧਾਰਾਵਾਂ ਤੇ ਪੋਕਸੋ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਪੈਸਾ ਕਮਾਉਣ ਦੇ ਚਾਹਵਾਨ ਹੋ ਜਾਓ ਸਾਵਧਾਨ! ਵਿਅਕਤੀ ਨੇ 50 ਰੁਪਏ ਦੇ ਲਾਲਚ 'ਚ ਗੁਆਏ 30 ਲੱਖ

ਬਿਆਨਾਂ ਦੇ ਅਧਾਰ 'ਤੇ ਪੁਲਸ ਨੇ ਦੱਸਿਆ ਕਿ 8 ਮਾਰਚ ਨੂੰ ਜੈਵੀਰ ਨੇ ਨਾਬਾਲਗਾ ਨੂੰ ਆਪਣੇ ਮਕਾਨ ਵਿਚ ਬੁਲਾਇਆ ਤੇ ਕਮਰੇ ਵਿਚ ਬੰਦ ਕਰ ਕੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ। ਘਟਨਾ ਤੋਂ ਬਾਅਦ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਣ 'ਤੇ ਬੁਰਾ ਅੰਜਾਮ ਭੁਗਤਣ ਦੀ ਧਮਕੀ ਵੀ ਦਿੱਤੀ। ਨਾਬਾਲਿਗਾ ਨੇ ਦੱਸਿਆ ਕਿ ਬਾਅਦ ਵਿਚ ਜੈਵੀਰ ਦੀ ਪਤਨੀ ਸੀਮਾ ਨੇ ਉਸ ਨੂੰ ਫ਼ੋਨ ਕਰ ਕੇ ਆਪਣੇ ਘਰ ਬੁਲਾਇਆ, ਜਿੱਥੇ ਮੁਲਜ਼ਮ ਨੇ ਆਪਣੀ ਪਤਨੀ ਦੇ ਸਾਹਮਣੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ। ਮਹਿਲਾ ਥਾਣੇ ਦੀ ਜਾਂਚ ਅਧਿਕਾਰੀ ਪ੍ਰੇਮ ਕੁਮਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਜੋੜੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News