ਪਤਨੀ ਨੇ ਕੀਤੀ ਖ਼ੁਦਕੁਸ਼ੀ, ਤਿੰਨ ਦਿਨ ਬਾਅਦ ਪਤੀ ਨੇ ਵੀ ਚੁੱਕਿਆ ਖ਼ੌਫ਼ਨਾਕ ਕਦਮ

Wednesday, Jul 24, 2024 - 05:55 PM (IST)

ਪਤਨੀ ਨੇ ਕੀਤੀ ਖ਼ੁਦਕੁਸ਼ੀ, ਤਿੰਨ ਦਿਨ ਬਾਅਦ ਪਤੀ ਨੇ ਵੀ ਚੁੱਕਿਆ ਖ਼ੌਫ਼ਨਾਕ ਕਦਮ

ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਦੇ ਸੈਕਟਰ 22 ਦੇ ਅਧੀਨ ਚੌੜਾ ਪਿੰਡ 'ਚ ਪਤਨੀ ਦੀ ਮੌਤ ਤੋਂ ਦੁਖ਼ੀ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਦੋਈ ਦੇ ਕ੍ਰਿਸ਼ਨ ਕੁਮਾਰ ਚੌੜਾ ਪਿੰਡ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਬੀਤੀ ਰਾਤ ਉਸ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

ਉਨ੍ਹਾਂ ਦੱਸਿਆ ਕਿ ਕੁਮਾਰ ਨੂੰ ਬੇਹੱਦ ਗੰਭੀਰ ਹਾਲਤ 'ਚ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਯਾਨੀ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਤ ਨੂੰ ਪਤਾ ਲੱਗਾ ਕਿ ਕੁਮਾਰ ਦੀ ਪਤਨੀ ਮੀਰਾ ਕੁਮਾਰੀ ਨੇ 21 ਜੁਲਾਈ ਨੂੰ ਮਾਨਸਿਕ ਤਣਾਅ ਕਾਰਨ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਉਸ ਦਾ ਪਤੀ ਕਾਫ਼ੀ ਦੁਖੀ ਸੀ ਅਤੇ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News