ਮਹਾਰਾਸ਼ਟਰ : ਪਤਨੀ ਨਾਲ ਝਗੜੇ ਤੋਂ ਬਾਅਦ ਪਤੀ ਨੇ 8 ਸਾਲਾ ਧੀ ਨੂੰ ਮਾਰੀ ਗੋਲੀ
Saturday, Sep 24, 2022 - 05:11 PM (IST)

ਪੁਣੇ (ਭਾਸ਼ਾ)- ਮਹਾਰਾਸ਼ਟਰ ਦੇ ਪੁਣੇ ਸ਼ਹਿਰ 'ਚ ਇਕ ਵਿਅਕਤੀ ਨੇ ਪਤਨੀ ਨਾਲ ਝਗੜੇ ਤੋਂ ਬਾਅਦ 8 ਸਾਲਾ ਧੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਸਿੰਹਗੜ ਰੋਡ ਥਾਣੇ 'ਚ ਦੋਸ਼ੀ ਪਾਂਡੁਰੰਗ ਉਭੇ (38) ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ ਇਕ 'ਕੰਸਟ੍ਰਕਸ਼ਨ' ਕਾਰੋਬਾਰੀ ਹੈ। ਉਨ੍ਹਾਂ ਦੱਸਿਆ, ਇਹ ਘਟਨਾ ਸ਼ੁੱਕਰਵਾਰ ਦੀ ਹੈ। ਸ਼ਰਾਬ ਦੇ ਨਸ਼ੇ 'ਚ ਉਭੇ ਕਰੀਬ 8 ਵਜੇ ਘਰ ਪਰਤਿਆ ਅਤੇ ਪਤਨੀ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਉਸ ਦੀ ਕਿਸੇ ਗੱਲ 'ਤੇ ਝਗੜਾ ਹੋ ਗਿਆ।
ਇਹ ਵੀ ਪੜ੍ਹੋ : ਇਸਰੋ ਨੇ ਤਿਆਰ ਕੀਤਾ ਨਕਲੀ ਪੈਰ, 10 ਗੁਣਾ ਕਿਫਾਇਤੀ ਕੀਮਤ 'ਤੇ ਹੋਵੇਗਾ ਉਪਲਬਧ
ਅਧਿਕਾਰੀ ਨੇ ਦੱਸਿਆ ਕਿ ਉਦੋਂ ਗੁੱਸੇ 'ਚ ਆ ਕੇ ਦੋਸ਼ੀ ਨੇ ਆਪਣੀ ਲਾਇਸੈਂਸੀ ਰਿਵਾਲਵਰ ਕੱਢ ਕੇ ਪਤਨੀ 'ਤੇ ਤਾਨ ਦਿੱਤੀ। ਇਸ ਵਿਚ ਉਸ ਦੀ ਧੀ ਰਾਜਨੰਦਿਨੀ ਚੀਕਣ ਲੱਗੀ, ਜਿਸ ਤੋਂ ਬਾਅਦ ਦੋਸ਼ੀ ਨੇ ਧੀ 'ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸੰਬੰਧ 'ਚ ਅੱਗੇ ਦੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ