OMG! ਸੀਰੀਅਲ ਵੇਖ ਰਹੀ ਪਤਨੀ ਨੇ ਨਹੀਂ ਬੰਦ ਕੀਤਾ TV ਤਾਂ ਮਾਰ ਦਿੱਤੀ ਗੋਲੀ
Saturday, Jun 10, 2023 - 08:37 AM (IST)
![OMG! ਸੀਰੀਅਲ ਵੇਖ ਰਹੀ ਪਤਨੀ ਨੇ ਨਹੀਂ ਬੰਦ ਕੀਤਾ TV ਤਾਂ ਮਾਰ ਦਿੱਤੀ ਗੋਲੀ](https://static.jagbani.com/multimedia/2023_6image_09_06_060250985serial.jpg)
ਰਾਮਪੁਰ (ਇੰਟ.)- ਉੱਤਰ ਪ੍ਰਦੇਸ਼ ਦੇ ਰਾਮਪੁਰ ਸਵਾਰ ਥਾਣੇ ਅਧੀਨ ਪੈਂਦੇ ਸਮੋਦੀਆ ਪਿੰਡ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਔਰਤ ਟੀ. ਵੀ. ਸੀਰੀਅਲ ਵੇਖ ਰਹੀ ਸੀ। ਇਸ ਦੌਰਾਨ ਉਸ ਦੇ ਸ਼ਰਾਬੀ ਪਤੀ ਸ਼ਿਆਮ ਲਾਲ ਨੇ ਉਸ ਨੂੰ ਟੀ. ਵੀ. ਬੰਦ ਕਰਨ ਲਈ ਕਿਹਾ ਤਾਂ ਉਨ੍ਹਾਂ ਦਾ ਆਪਸ ’ਚ ਝਗੜਾ ਹੋ ਗਿਆ। ਇਸ ’ਤੇ ਉਸ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਪਤਨੀ ਨੂੰ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬੀ ਪਰਿਵਾਰ 'ਤੇ ਲਟਕੀ ਕੈਨੇਡਾ ਤੋਂ ਡਿਪੋਰਟ ਦੀ ਤਲਵਾਰ, 13 ਜੂਨ ਤੱਕ ਦੇਸ਼ ਛੱਡਣ ਦੇ ਆਦੇਸ਼
ਪਰਿਵਾਰਕ ਮੈਂਬਰਾਂ ਨੇ ਔਰਤ ਨੂੰ ਜ਼ਖਮੀ ਹਾਲਤ ’ਚ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਡਾਕਟਰ ਨੇ ਔਰਤ ਦੀ ਸੱਜੀ ਬਾਂਹ ’ਚ ਗੋਲੀ ਲੱਗਣ ਨਾਲ ਫਰੈਕਚਰ ਹੋਣ ਦੀ ਗੱਲ ਦੱਸੀ ਹੈ। ਐਡੀਸ਼ਨਲ ਪੁਲਸ ਸੁਪਰਡੈਂਟ ਸੰਸਾਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਔਰਤ ਦੇ ਪੁੱਤਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਮੁਲਜ਼ਮ ਦੇ ਖਿਲਾਫ ਥਾਣਾ ਸਵਾਰ ’ਚ ਧਾਰਾ 307 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਥੇ ਹੀ ਪੁਲਸ ਨੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬੰਦੂਕ ਵੀ ਬਰਾਮਦ ਕਰ ਲਈ ਹੈ। ਪੀੜਤਾ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੰਸਦ 'ਚ ਪਹਿਲੀ ਵਾਰ ਮਹਿਲਾ MP ਨੇ ਆਪਣੇ ਪੁੱਤ ਨੂੰ ਪਿਆਇਆ ਦੁੱਧ, ਤਾੜੀਆਂ ਨਾਲ ਗੂੰਜਿਆ ਸਦਨ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।