ਘਰੇਲੂ ਕਲੇਸ਼ ਨੇ ਧਾਰਿਆ ਖੂਨੀ ਰੂਪ: ਪਤੀ ਨੇ ਪਤਨੀ 'ਤੇ ਚਲਾ ਦਿੱਤੀਆਂ ਅੰਨ੍ਹੇਵਾਹ ਗੋਲ਼ੀਆਂ
Friday, Aug 30, 2024 - 11:30 AM (IST)
ਰੋਹਤਕ : ਰੋਹਤਕ ਜ਼ਿਲ੍ਹੇ ਦੇ ਪਿੰਡ ਬਲਿਆਨਾ 'ਚ ਕਿਰਾਏ 'ਤੇ ਰਹਿ ਰਹੇ ਪਿੰਡ ਪਿਲਾਨਾ ਜ਼ਿਲ੍ਹਾ ਦਾਦਰੀ ਦੇ ਵਿਨੋਦ ਨਾਂ ਦੇ ਵਿਅਕਤੀ ਨੇ ਗੋਲੀਆਂ ਚਲਾਉਂਦੇ ਹੋਏ ਆਪਣੀ ਪਤਨੀ ਦੇ ਸਿਰ 'ਚ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਹਾਲਤ ਖ਼ਰਾਬ ਹੋ ਗਈ। ਪਤਨੀ ਨੂੰ ਗੰਭੀਰ ਹਾਲਤ ਵਿੱਚ ਰੋਹਤਕ ਦੇ ਟਰੌਮਾ ਸੈਂਟਰ ਪੰਡਿਤ ਬੀਡੀ ਸ਼ਰਮਾ ਪੀਜੀਆਈ ਐੱਮਐੱਸ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!
ਥਾਣਾ ਸਦਰ ਦੇ ਇੰਚਾਰਜ ਆਈਐੱਮਟੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਦੁਪਹਿਰ ਇੱਕ ਫੋਨ ਆਇਆ ਸੀ ਜਿਸ ਵਿੱਚ ਸੂਚਨਾ ਮਿਲੀ ਸੀ ਕਿ ਬਲਿਆਣਾ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਮੌਕੇ ’ਤੇ ਪੁੱਜੀ। ਘਟਨਾ ਦੇ ਸਮੇਂ ਦੋਵੇਂ ਪਤੀ-ਪਤਨੀ ਘਰ 'ਚ ਇਕੱਲੇ ਸਨ ਅਤੇ ਉਨ੍ਹਾਂ ਦਾ ਕਈ ਦਿਨਾਂ ਤੋਂ ਲੜਾਈ ਝਗੜਾ ਚੱਲ ਰਿਹਾ ਸੀ। ਗੁੱਸੇ ਵਿਚ ਵਿਨੋਦ ਨੇ ਗੋਲੀਆਂ ਚਲਾਉਂਦੇ ਆਪਣੀ ਪਤਨੀ ਦੇ ਸਿਰ 'ਚ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਵਿਨੋਦ ਅਤੇ ਮੋਨਿਕਾ ਦੇ ਦੋ ਬੱਚੇ ਇੱਕ ਲੜਕਾ ਅਤੇ ਇੱਕ ਲੜਕੀ ਸਕੂਲ ਗਏ ਹੋਏ ਸਨ, ਜਿਵੇਂ ਉਹ ਘਰ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਮਾਂ ਨੂੰ ਖੂਨ ਨਾਲ ਲੱਥਪੱਥ ਹੋਈ ਦੇਖਿਆ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ
ਉਹਨਾਂ ਨੇ ਇਸ ਦੀ ਜਾਣਕਾਰੀ ਗੁਆਂਢੀਆਂ ਨੂੰ ਦਿੱਤੀ। ਉਨ੍ਹਾਂ ਨੇ 112 ਨੰਬਰ 'ਤੇ ਪੁਲਸ ਨੂੰ ਫੋਨ ਕੀਤਾ। ਪੁਲਸ ਨੇ ਔਰਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਨਾਜ਼ੁਕ ਹੈ। ਇਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਫਿਲਹਾਲ ਵਿਨੋਦ ਫ਼ਰਾਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮੋਨਿਕਾ ਦੇ ਪੇਕੇ ਤੋਂ ਪਹੁੰਚੇ ਉਹਨਾਂ ਦੇ ਗੁਆਂਢੀ ਚੰਦ ਨੇ ਦੱਸਿਆ ਕਿ ਮੋਨਿਕਾ ਦਾ ਵਿਆਹ ਕਰੀਬ 15 ਸਾਲ ਪਹਿਲਾਂ ਵਿਨੋਦ ਨਾਲ ਹੋਇਆ ਸੀ। ਉਹ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਪਿੰਡ ਕੋਂਡਰਾਲੀ ਦੀ ਵਸਨੀਕ ਹੈ। ਉਨ੍ਹਾਂ ਦੇ ਦੋ ਬੱਚੇ ਹਨ, ਇੱਕ ਵੱਡੀ ਲੜਕੀ ਅਤੇ ਇੱਕ ਛੋਟਾ ਲੜਕਾ। ਵਿਨੋਦ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ, ਜਦੋਂ ਕਿ ਮੋਨਿਕਾ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਸੀ। ਦੋਵਾਂ ਵਿਚਾਲੇ ਕਾਫ਼ੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ ਅਤੇ ਇਸੇ ਕਾਰਨ ਵਿਨੋਦ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8