ਅਦਾਲਤ ਨੇ ਬੰਨ੍ਹਿਆ ਪਤਨੀ ਦਾ ਖ਼ਰਚਾ ਤਾਂ ਭੜਕ ਗਿਆ ਪਤੀ, ਹੁਕਮਾਂ ਤੋਂ ਪ੍ਰੇਸ਼ਾਨ ਹੋ ਕੇ ਕਰ ਦਿੱਤਾ ਇਹ ਕੰਮ
Sunday, Jun 04, 2023 - 05:20 AM (IST)
ਸੂਰਤ (ਭਾਸ਼ਾ)- ਗੁਜਰਾਤ ’ਚ ਸੂਰਤ ਦੇ ਉਮਰਾ ਇਲਾਕੇ ’ਚ ਸ਼ਨੀਵਾਰ ਨੂੰ ਫੈਮਿਲੀ ਕੋਰਟ ਕੰਪਲੈਕਸ ਦੇ ਬਾਹਰ 73 ਸਾਲਾ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਨੂੰ ਚਾਕੂ ਮਾਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਔਰਤ ਆਪਣੇ ਪਤੀ ਤੋਂ 7,000 ਰੁਪਏ ਦੇ ਗੁਜ਼ਾਰੇ ਭੱਤੇ ਦੀ ਮੰਗ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਨੋਦ ਭਾਨੁਸ਼ਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂਕਿ ਸ਼ਾਰਦਾਬੇਨ (68) ਨੂੰ ਛਾਤੀ ’ਚ ਚਾਕੂ ਲੱਗਣ ਤੋਂ ਬਾਅਦ ਹਸਪਤਾਲ ’ਚ ਭਰਤੀ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਕਈ ਦਹਾਕੇ ਪਹਿਲਾਂ ਪਿਤਾ ਨਾਲ ਕੀਤੇ ਵਾਅਦੇ ਨੂੰ ਅੱਜ ਵੀ ਨਿਭਾਅ ਰਹੇ ਨੇ ਸਚਿਨ ਤੇਂਦੁਲਕਰ, ਠੁਕਰਾ ਚੁੱਕੇ ਹਨ ਕਰੋੜਾਂ
ਸ਼ਾਰਦਾਬੇਨ ਪਿਛਲੇ 6 ਸਾਲਾਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ ਅਤੇ ਉਸ ਨੇ ਸੀ. ਆਰ. ਪੀ. ਸੀ. ਦੀ ਧਾਰਾ 125 ਦੇ ਤਹਿਤ ਦੋਸ਼ੀ ਤੋਂ ਮਹੀਨਾਵਾਰ ਗੁਜ਼ਾਰੇ ਦੀ ਮੰਗ ਕਰਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਭਾਨੂਸ਼ਾਲੀ ਨੂੰ ਸ਼ਾਰਦਾਬੇਨ ਨੂੰ ਮਹੀਨਾਵਾਰ ਗੁਜ਼ਾਰਾ ਭੱਤਾ ਦੇ ਤੌਰ ’ਤੇ 7,000 ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਅਤੇ ਮਾਮਲੇ ਦੀ ਸੁਣਵਾਈ 13 ਜੂਨ ਤਕ ਮੁਲਤਵੀ ਕਰ ਦਿੱਤੀ। ਅਦਾਲਤ ਦੇ ਹੁਕਮਾਂ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਆਪਣੀ ਪਤਨੀ ਕੋਲ ਪਹੁੰਚਿਆ ਅਤੇ ਉਸ ਦੀ ਛਾਤੀ ’ਤੇ ਚਾਕੂ ਮਾਰ ਦਿੱਤਾ। ਮੌਕੇ 'ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।