ਚਰਿੱਤਰ ''ਤੇ ਸ਼ੱਕ ''ਚ ਹੈਵਾਨ ਬਣ ਗਿਆ ਬੰਦਾ ! ਪਤਨੀ ਨੂੰ ਦਿੱਤੀ ਦਰਦਨਾਕ ਮੌਤ

Thursday, Apr 30, 2026 - 06:03 PM (IST)

ਚਰਿੱਤਰ ''ਤੇ ਸ਼ੱਕ ''ਚ ਹੈਵਾਨ ਬਣ ਗਿਆ ਬੰਦਾ ! ਪਤਨੀ ਨੂੰ ਦਿੱਤੀ ਦਰਦਨਾਕ ਮੌਤ

ਨੈਸ਼ਨਲ ਡੈਸਕ- ਕੇਰਲ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਤ੍ਰਿਸ਼ੂਰ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਉਨੀਮਾਇਆ ਵਜੋਂ ਹੋਈ ਹੈ, ਜੋ ਕਿ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੀ ਸੀ, ਜਦਕਿ ਮੁਲਜ਼ਮ ਦੀ ਪਛਾਣ ਮ੍ਰਿਤਕਾ ਦੇ ਪਤੀ ਸ਼ਿਵਪ੍ਰਸਾਦ, ਵਾਸੀ ਅਵਿਨੀਸੇਰੀ ਵਜੋਂ ਹੋਈ ਹੈ।

ਪੁਲਸ ਮੁਤਾਬਕ ਇਹ ਘਟਨਾ ਵੀਰਵਾਰ ਸਵੇਰੇ ਵਾਪਰੀ। ਉਨੀਮਾਇਆ ਆਪਣੇ ਘਰ ਦੀ ਉਪਰਲੀ ਮੰਜ਼ਿਲ 'ਤੇ ਦਫ਼ਤਰ ਜਾਣ ਲਈ ਤਿਆਰ ਹੋ ਰਹੀ ਸੀ, ਜਦੋਂ ਸ਼ਿਵਪ੍ਰਸਾਦ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਗਲਾ ਘੁੱਟ ਕੇ ਉਸ ਦੀ ਜਾਨ ਲੈ ਲਈ। ਰੌਲਾ ਸੁਣ ਕੇ ਸ਼ਿਵਪ੍ਰਸਾਦ ਦੀ ਮਾਂ ਨੇ ਗੁਆਂਢੀਆਂ ਨੂੰ ਬੁਲਾਇਆ, ਪਰ ਮੁਲਜ਼ਮ ਨੇ ਉਨ੍ਹਾਂ ਨੂੰ ਅੰਦਰ ਨਹੀਂ ਵੜਨ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਗੁਆਂਢੀ ਉਨੀਮਾਇਆ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਸ਼ਿਵਪ੍ਰਸਾਦ ਅਤੇ ਉਨੀਮਾਇਆ ਦਾ ਵਿਆਹ 10 ਸਾਲ ਪਹਿਲਾਂ ਹੋਇਆ ਸੀ। ਪੁਲਸ ਨੂੰ ਸ਼ੱਕ ਹੈ ਕਿ ਸ਼ਿਵਪ੍ਰਸਾਦ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ ਅਤੇ ਉਸ ਨੂੰ ਲੱਗਦਾ ਸੀ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਨਾਲ ਸਬੰਧ ਹਨ। ਨੇਦੁਪੁਝਾ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Harpreet SIngh

Content Editor

Related News