ਦਿੱਲੀ ’ਚ ਟ੍ਰਿਪਲ ਮਰਡਰ ਨਾਲ ਫੈਲੀ ਸਨਸਨੀ, ਨੌਕਰਾਣੀ ਅਤੇ ਪਤੀ-ਪਤਨੀ ਘਰ ’ਚੋਂ ਮਿਲੇ ਮ੍ਰਿਤਕ

Tuesday, Nov 01, 2022 - 05:13 PM (IST)

ਦਿੱਲੀ ’ਚ ਟ੍ਰਿਪਲ ਮਰਡਰ ਨਾਲ ਫੈਲੀ ਸਨਸਨੀ, ਨੌਕਰਾਣੀ ਅਤੇ ਪਤੀ-ਪਤਨੀ ਘਰ ’ਚੋਂ ਮਿਲੇ ਮ੍ਰਿਤਕ

ਨਵੀਂ ਦਿੱਲੀ- ਪੱਛਮੀ ਦਿੱਲੀ ’ਚ ਟ੍ਰਿਪਲ ਮਰਡਰ ਨਾਲ ਸਨਸਨੀ ਫੈਲ ਗਈ। ਦਰਅਸਲ ਪੱਛਮੀ ਦਿੱਲੀ ਦੇ ਹਰੀਨਗਰ ਇਲਾਕੇ ’ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਘਰੇਲੂ ਨੌਕਰਾਣੀ ਸ਼ੱਕੀ ਹਲਾਤਾਂ ’ਚ ਮ੍ਰਿਤਕ ਮਿਲੇ ਹਨ। ਪੁਲਸ ਨੇ ਮੰਗਲਵਾਰ ਯਾਨੀ ਕਿ ਅੱਜ ਇਸ ਬਾਬਤ ਜਾਣਕਾਰੀ ਦਿੱਤੀ। ਇਸ ਘਟਨਾ ਤੋਂ ਬਾਅਦ ਜੋੜੇ ਦੇ ਘਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਸ ਨੇ ਪੂਰੇ ਘਰ ਦੀ ਘੇਰਾਬੰਦੀ ਕਰ ਕੇ ਲਾਸ਼ਾਂ ਨੂੰ ਕਬਜ਼ੇ ’ਚ ਲਿਆ। 

ਇਹ ਵੀ ਪੜ੍ਹੋ- ਪੰਜਾਬ ’ਚ ਪਰਾਲੀ ਸਾੜਨ ਕਾਰਨ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ- ਹਵਾ, ਤਸਵੀਰਾਂ ਨੂੰ ਵੇਖੋ ਹਾਲਾਤ

PunjabKesari

ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਮੀਰ ਆਹੂਜਾ, ਉਨ੍ਹਾਂ ਦੀ ਪਤਨੀ ਸ਼ਾਲੂ ਅਤੇ ਘਰੇਲੂ ਨੌਕਰਾਣੀ ਸਪਨਾ ਦੇ ਰੂਪ ’ਚ ਹੋਈ ਹੈ। ਪੁਲਸ ਨੇ ਕਿਹਾ ਕਿ ਘਟਨਾ ਦੇ ਸਿਲਸਿਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਾਕੀਆਂ ਨੂੰ ਫੜਨ ਲਈ ਕੋਸ਼ਿਸ਼ਾਂ ਜਾਰੀ ਹਨ। 

ਇਹ ਵੀ ਪੜ੍ਹੋ-  ਸੁਪਰੀਮ ਕੋਰਟ ਪੁੱਜਾ ਮੋਰਬੀ ਪੁਲ ਹਾਦਸੇ ਦਾ ਮਾਮਲਾ; 134 ਲੋਕਾਂ ਦੀ ਗਈ ਜਾਨ, ਹੁਣ ਤੱਕ 9 ਲੋਕ ਗ੍ਰਿਫ਼ਤਾਰ

PunjabKesari

ਪੁਲਸ ਮੁਤਾਬਕ ਉਨ੍ਹਾਂ ਨੂੰ ਮੰਗਲਵਾਰ ਸਵੇਰੇ ਘਟਨਾ ਬਾਰੇ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਸੀ. ਸੀ. ਟੀ. ਵੀ. ਫੁਟੇਜ ਇਕੱਠੇ ਕੀਤੇ ਜਾ ਰਹੇ ਹਨ। ਪੁਲਸ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅੱਗੇ ਦੀ ਜਾਂਚ ’ਚ ਜੁੱਟ ਗਈ ਹੈ।

ਇਹ ਵੀ ਪੜ੍ਹੋ- ਮੋਰਬੀ ਪੁਲ ਹਾਦਸਾ; PM ਮੋਦੀ ਦੇ ਦੌਰੇ ਤੋਂ ਪਹਿਲਾਂ ਰਾਤੋ-ਰਾਤ ਚਮਕਾਇਆ ਗਿਆ ਸਰਕਾਰੀ ਹਸਪਤਾਲ


author

Tanu

Content Editor

Related News