ਗੁਆਂਢਣ ਦੇ ਇਸ਼ਕ ''ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ ਕਰ''ਤਾ ਵੱਡਾ ਕਾਂਡ

Tuesday, May 05, 2026 - 03:25 PM (IST)

ਗੁਆਂਢਣ ਦੇ ਇਸ਼ਕ ''ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ ਕਰ''ਤਾ ਵੱਡਾ ਕਾਂਡ

ਵੈਸ਼ਾਲੀ (ਬਿਹਾਰ): ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਾਜਾਇਜ਼ ਸਬੰਧਾਂ ਦੇ ਚਲਦਿਆਂ ਇੱਕ ਪਤੀ ਨੇ ਆਪਣੀ ਹੀ ਪਤਨੀ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਇਹ ਵਾਰਦਾਤ ਜ਼ਿਲ੍ਹੇ ਦੇ ਭਗਵਾਨਪੁਰ ਥਾਣਾ ਖੇਤਰ ਦੇ ਪਿੰਡ ਰਤਨਪੁਰਾ 'ਚ ਵਾਪਰੀ, ਜਿਸ ਨੇ ਪੂਰੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ।

ਨਾਜਾਇਜ਼ ਸਬੰਧ ਬਣੇ ਕਤਲ ਦਾ ਕਾਰਨ
ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਲਕਸ਼ਮੀ ਕੁਮਾਰੀ ਵਜੋਂ ਹੋਈ ਹੈ। ਲਕਸ਼ਮੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪਤੀ ਸ਼ੁਭਮ ਰਾਜ ਦੇ ਗੁਆਂਢ ਵਿੱਚ ਰਹਿਣ ਵਾਲੀ ਇੱਕ ਮਹਿਲਾ ਨਾਲ ਨਾਜਾਇਜ਼ ਸਬੰਧ ਸਨ। ਲਕਸ਼ਮੀ ਅਕਸਰ ਆਪਣੇ ਪਤੀ ਦੇ ਇਸ ਸਬੰਧ ਦਾ ਵਿਰੋਧ ਕਰਦੀ ਸੀ, ਜਿਸ ਕਾਰਨ ਦੋਵਾਂ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਪਰਿਵਾਰ ਅਨੁਸਾਰ, ਇਸੇ ਵਿਰੋਧ ਕਾਰਨ ਸ਼ੁਭਮ ਨੇ ਲਕਸ਼ਮੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਵਿਆਹ ਦੀ ਵਰ੍ਹੇਗੰਢ ਤੋਂ ਠੀਕ ਪਹਿਲਾਂ ਟੁੱਟੇ ਸੁਪਨੇ
ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨਾਂ ਬਾਅਦ ਹੀ ਜੋੜੇ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ। ਜਿਸ ਘਰ ਵਿੱਚ ਖੁਸ਼ੀਆਂ ਦੀਆਂ ਤਿਆਰੀਆਂ ਹੋਣੀਆਂ ਚਾਹੀਦੀਆਂ ਸਨ, ਉੱਥੇ ਹੁਣ ਮਾਤਮ ਪਸਰਿਆ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਸਦਰ ਐੱਸ.ਡੀ.ਪੀ.ਓ. (SDPO) ਗੋਪਾਲ ਮੰਡਲ ਨੇ ਦੱਸਿਆ ਕਿ ਮਹਿਲਾ ਦੀ ਸ਼ੱਕੀ ਹਾਲਤ ਵਿੱਚ ਮੌਤ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਹਾਜੀਪੁਰ ਭੇਜ ਦਿੱਤਾ ਹੈ। ਪੁਲਸ ਅਨੁਸਾਰ ਸ਼ੁਰੂਆਤੀ ਜਾਂਚ 'ਚ ਕਤਲ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News