ਪਤੀ ਨੂੰ ਬੰਧਕ ਬਣਾ ਕੇ ਪਤਨੀ ਨਾਲ ਸਮੂਹਕ ਜਬਰ ਜ਼ਿਨਾਹ ਕਰਨ ਵਾਲੇ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

10/06/2020 6:50:59 PM

ਜੈਪੁਰ- ਅਲਵਰ ਦੀ ਅਨੁਸੂਚਿਤ ਜਾਤੀ ਜਨਜਾਤੀ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਥਾਣਾਗਾਜੀ 'ਚ ਇਕ ਵਿਆਹੁਤਾ ਨਾਲ ਸਮੂਹਕ ਜਬਰ ਜ਼ਿਨਾਹ ਮਾਮਲੇ 'ਚ 4 ਆਰੋਪੀਆਂ ਨੂੰ ਦੋਸ਼ੀ ਮੰਨਦੇ ਹੋਏ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਕੋਰਟ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰਨ ਵਾਲੇ 5ਵੇਂ ਦੋਸ਼ੀ ਨੂੰ ਸੂਚਨਾ ਤਕਨਾਲੋਜੀ ਐਕਟ ਦੇ ਅਧੀਨ 5 ਸਾਲ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਸਮੂਹਕ ਜਬਰ ਜ਼ਿਨਾਹ ਦਾ ਦੋਸ਼ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਦਿੱਤੀ ਹੈ।

ਸਰਕਾਰੀ ਵਕੀਲ ਕੁਲਦੀਪ ਜੈਨ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਆਈ.ਪੀ.ਸੀ. ਦੀ ਧਾਰਾ 376 (ਡੀ) ਤੋਂ ਇਲਾਵਾ 147, 341, 323, 342, 354,354 (ਬੀ), 506,509 ਅਤੇ ਹੋਰ ਧਾਰਾਵਾਂ ਦੇ ਅਧੀਨ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੀੜਤਾ ਨਾਲ ਵਾਰ-ਵਾਰ ਜਬਰ ਜ਼ਿਨਾਹ ਕਰਨ ਦੇ ਦੋਸ਼ੀ ਹੰਸਰਾਜ ਨੂੰ ਆਈ.ਪੀ.ਸੀ. ਦੀ ਇਕ ਹੋਰ ਧਾਰਾ 376-2 ਐੱਨ. ਦੇ ਅਧੀਨ ਦੋਸ਼ੀ ਪਾਇਆ ਗਿਆ ਹੈ। ਜੈਨ ਨੇ ਦੱਸਿਆ ਕਿ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਦੱਸਣਯੋਗ ਹੈ ਕਿ ਚਾਰੇ ਦੋਸ਼ੀਆਂ ਨੇ ਵਿਆਹੁਤਾ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਅਤੇ ਘਟਨਾ ਦੀ ਵੀਡੀਓ ਬਣਾਈ ਅਤੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ। ਇਸ ਮਾਮਲੇ 'ਚ ਸ਼ਾਮਲ 5ਵੇਂ ਦੋਸ਼ੀ ਮੁਕੇਸ਼ ਗੁੱਜਰ ਨੂੰ ਘਟਨਾ ਦੀ ਵੀਡੀਓ ਕਲਿੱਪ ਬਣਾਉਣ ਅਤੇ ਉਸ ਨੂੰ ਵਾਇਰਲ ਕਰਨ ਦੇ ਦੋਸ਼ 'ਚ ਸੂਚਨਾ ਅਤੇ ਤਕਨਾਲੋਜੀ ਐਕਟ ਦੇ ਅਧੀਨ ਵੱਧ ਤੋਂ ਵੱਧ 5 ਸਾਲ ਦੀ ਸਜ਼ਾ ਦਿੱਤੀ ਗਈ ਹੈ।


DIsha

Content Editor

Related News