ਪਤਨੀ ਨੂੰ ਮਾਰਨ ਤੋਂ ਬਾਅਦ ਥਾਣੇ ਪੁੱਜਿਆ ਪਤੀ, ਬੋਲਿਆ- ਕ.ਤਲ ਕੀਤਾ ਹੈ, ਗ੍ਰਿਫ਼ਤਾਰ ਕਰੋ

Wednesday, Oct 23, 2024 - 05:18 PM (IST)

ਪਤਨੀ ਨੂੰ ਮਾਰਨ ਤੋਂ ਬਾਅਦ ਥਾਣੇ ਪੁੱਜਿਆ ਪਤੀ, ਬੋਲਿਆ- ਕ.ਤਲ ਕੀਤਾ ਹੈ, ਗ੍ਰਿਫ਼ਤਾਰ ਕਰੋ

ਸੰਭਲ- ਇਕ ਵਿਅਕਤੀ ਵਲੋਂ ਚਰਿੱਤਰ 'ਤੇ ਸ਼ੱਕ ਦੇ ਚੱਲਦਿਆਂ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਹ ਆਤਮ ਸਮਰਪਣ ਕਰਨ ਲਈ ਥਾਣੇ ਗਿਆ ਅਤੇ ਪੁਲਸ ਨੂੰ ਕਿਹਾ ਕਿ ਮੈਂ ਆਪਣੀ ਪਤਨੀ ਦਾ ਕਤਲ ਕੀਤਾ ਹੈ, ਮੈਨੂੰ ਗ੍ਰਿਫ਼ਤਾਰ ਕਰੋ। ਦੱਸ ਦੇਈਏ ਕਿ ਇਹ ਸਾਰਾ ਮਾਮਲਾ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦੇ ਇਕ ਪਿੰਡ ਦਾ ਹੈ। ਦੋਸ਼ੀ ਸੋਨੂੰ ਦਾ ਵਿਆਹ ਰਾਖੀ ਨਾਲ ਹੋਇਆ ਸੀ। ਉਸ ਦੇ ਤਿੰਨ ਪੁੱਤਰ ਹਨ। ਦੋਹਾਂ ਦਾ ਪਰਿਵਾਰਕ ਕਲੇਸ਼ ਪਤਨੀ ਦੀ ਮੌਤ ਦਾ ਕਾਰਨ ਬਣ ਗਿਆ ਹੈ। ਸੋਨੂੰ ਨੇ ਚਾਕੂ ਨਾਲ ਆਪਣੀ ਪਤਨੀ ਰਾਖੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ, ਕਤਲ ਕਰਨ ਤੋਂ ਬਾਅਦ ਸੋਨੂੰ ਆਪਣੇ ਤਿੰਨਾਂ ਪੁੱਤਰਾਂ ਨਾਲ ਪੁਲਸ ਚੌਕੀ ਸਿਰਸੀ ਪਹੁੰਚਿਆ ਅਤੇ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਕਰੋ, ਮੈਂ ਆਪਣੀ ਪਤਨੀ ਦਾ ਕਤਲ ਕਰਕੇ ਆਇਆ ਹਾਂ। ਪੁਲਸ ਨੂੰ ਸੂਚਨਾ ਮਿਲਣ 'ਤੇ ਉੱਚ ਅਧਿਕਾਰੀ ਏ.ਐੱਸ.ਪੀ., ਸੀ.ਓ ਅਤੇ ਇੰਚਾਰਜ ਇੰਸਪੈਕਟਰ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਇਹ ਵੀ ਪੜ੍ਹੋ : ਕੁੱਲ 9 ਦਿਨ ਲਈ ਬੈਂਕ ਬੰਦ! ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਬੱਚਿਆਂ ਦੇ ਸਾਹਮਣੇ ਪਤਨੀ ਦਾ ਕਤਲ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਪੁੱਛ-ਗਿੱਛ ਕੀਤੀ ਤਾਂ ਪਤਾ ਲੱਗਾ ਕਿ ਦੋਸ਼ੀ ਨੇ ਆਪਣੇ ਬੱਚਿਆਂ ਦੇ ਸਾਹਮਣੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਦੇ ਬਾਅਦ ਤੋਂ ਉਸ ਦੇ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਾਤਲ ਪਤੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਕਿ ਉਸ ਦੀ ਪਤਨੀ ਕਿਸੇ ਹੋਰ ਨਾਲ ਗੱਲ ਕਰਦੀ ਹੈ। ਉਸ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦੇ ਹੋਏ ਕਿਹਾ ਕਿ ਉਸ ਦੇ ਅਫੇਅਰ ਹਨ। ਇਸੇ ਕਾਰਨ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਦੋਸ਼ੀ ਨੇ ਖੁਦ ਥਾਣੇ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News