ਪਤਨੀ ਫ਼ੋਨ ''ਤੇ ਕਰਦੀ ਸੀ ਕਿਸੇ ਨਾਲ ਗੱਲ, ਪਤੀ ਦੇ ਰੋਕਣ ''ਤੇ ਵੀ ਨਾ ਹਟੀ ਤਾਂ ਚੁੱਕ ਲਿਆ ਖ਼ੌਫ਼ਨਾਕ ਕਦਮ
Tuesday, May 20, 2025 - 09:49 AM (IST)

ਬਲੀਆ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ 'ਚ ਇਕ ਔਰਤ ਨੇ ਪਤੀ ਵਲੋਂ ਮੋਬਾਇਲ ਫੋਨ ਦਾ ਇਸਤੇਮਾਲ ਕਰਨ ਤੋਂ ਮਨ੍ਹਾ ਕੀਤੇ ਜਾਣ 'ਤੇ ਖ਼ੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਦੇਰ ਰਾਤ ਰੂਨੀ ਵਰਮਾ (28) ਨੇ ਜ਼ਹਿਰ ਖਾ ਲਿਆ, ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਗੰਭੀਰ ਹਾਲਤ 'ਚ ਸਿਹਤ ਕੇਂਦਰ ਸਿਕੰਦਰਪੁਰ ਲੈ ਗਏ। ਸੂਤਰਾਂ ਅਨੁਸਾਰ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦੇ ਹੋਏ ਔਰਤ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ। ਇਸ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਕੂਲਾਂ 'ਚ ਹੋ ਗਈਆਂ ਛੁੱਟੀਆਂ ! ਅੱਗ ਵਰ੍ਹਾਊ ਗਰਮੀ ਦੌਰਾਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰੂਨੀ ਹਮੇਸ਼ਾ ਮੋਬਾਇਲ ਫੋਨ 'ਤੇ ਕਿਸੇ ਨਾਲ ਗੱਲ ਕਰਦੀ ਰਹਿੰਦੀ ਸੀ। ਇਸੇ ਨੂੰ ਲੈ ਕੇ ਉਸ ਦਾ ਆਪਣੇ ਪਤੀ ਧਰਮੇਂਦਰ ਨਾਲ ਹਮੇਸ਼ਾ ਵਿਵਾਦ ਹੁੰਦਾ ਰਹਿੰਦਾ ਸੀ। ਐਤਵਾਰ ਨੂੰ ਵੀ ਧਰਮੇਂਦਰ ਨੇ ਰੂਨੀ ਨੂੰ ਮੋਬਾਇਲ ਦਾ ਇਸਤੇਮਾਲ ਕਰਨ ਤੋਂ ਰੋਕਿਆ ਸੀ, ਜਿਸ ਤੋਂ ਨਾਰਾਜ਼ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਸੂਤਰਾਂ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e