ਪਤੀ ਨਾਲ ਪਿਕਨਿਕ ਮਨਾਉਣ ਗਈ ਔਰਤ ਨਾਲ ਸਮੂਹਿਕ ਜਬਰ ਜ਼ਿਨਾਹ

Friday, Oct 25, 2024 - 02:29 PM (IST)

ਪਤੀ ਨਾਲ ਪਿਕਨਿਕ ਮਨਾਉਣ ਗਈ ਔਰਤ ਨਾਲ ਸਮੂਹਿਕ ਜਬਰ ਜ਼ਿਨਾਹ

ਰੀਵਾ (ਵਾਰਤਾ)- ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੇ ਗੁੜ ਥਾਣਾ ਖੇਤਰ ਦੇ ਭੈਰਵ ਬਾਬਾ ਇਲਾਕੇ 'ਚ ਆਪਣੇ ਪਤੀ ਨਾਲ ਪਿਕਨਿਕ ਮਨਾਉਣ ਗਈ ਇਕ ਔਰਤ ਨਾਲ ਸਮੂਹਿਕ ਜਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਨਾਲ ਜੁੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ 2 ਹੋਰ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ 21 ਅਕਤੂਬਰ ਨੂੰ ਇਕ ਨਵ-ਵਿਆਹਿਆ ਜੋੜਾ ਭੈਰਵ ਬਾਬਾ ਇਲਾਕੇ 'ਚ ਪਿਕਨਿਕ ਮਨਾਉਣ ਗਿਆ ਸੀ। ਉੱਥੇ ਪਹਿਲਾਂ ਤੋਂ ਮੌਜੂਦ ਬਦਮਾਸ਼ਾਂ ਨੇ ਪਤੀ ਨੂੰ ਬੰਧਕ ਬਣਾ ਲਿਆ ਅਤੇ ਪਤਨੀ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਘਟਨਾ ਦੇ ਦੋਸ਼ੀ ਨੇ ਪੁਲਸ ਨੂੰ ਸ਼ਿਕਾਇਤ ਨਾ ਕਰਨ ਦੀ ਧਮਕੀ ਦਿੱਤੀ ਸੀ।

ਮੁਲਜ਼ਮਾਂ ਨੇ ਔਰਤ ਦੀ ਵੀਡੀਓ ਵੀ ਬਣਾ ਲਈ ਸੀ, ਜਿਸ ਨੂੰ ਉਹ ਵਾਇਰਲ ਕਰਨ ਦੀ ਧਮਕੀ ਦੇ ਰਹੇ ਸਨ। ਘਟਨਾ ਦੇ ਇਕ ਦਿਨ ਬਾਅਦ ਨਵ ਵਿਆਹਿਆ ਜੋੜਾ ਥਾਣੇ ਪਹੁੰਚਿਆ ਅਤੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਇਸ ਮਾਮਲੇ 'ਚ 8 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਸ਼ੁੱਕਰਵਾਰ ਸਵੇਰ ਤੱਕ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ 2 ਹੋਰ ਮੁਲਜ਼ਮ ਅਜੇ ਫਰਾਰ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News