ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ

Wednesday, Jun 04, 2025 - 02:52 PM (IST)

ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ

ਗੋਰਖਪੁਰ- ਉੱਤਰ ਪ੍ਰਦੇਸ਼ 'ਚ ਗੋਰਖਪੁਰ ਜ਼ਿਲ੍ਹੇ ਦੇ ਸਹਿਜਨਵਾ ਇਲਾਕੇ 'ਚ ਇਕ ਵਿਅਕਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਬਾਅਦ 'ਚ ਪੁਲਸ ਸਟੇਸ਼ਨ ਜਾ ਕੇ ਆਤਮ ਸਮਰਪਣ ਕਰ ਦਿੱਤਾ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਸਹਿਜਨਵਾ ਥਾਣਾ ਖੇਤਰ ਦੇ ਬਹਿਲਪਰ ਪਿੰਡ 'ਚ ਅੰਗਦ ਸ਼ਰਮਾ ਨਾਮ ਦੇ ਇਕ ਵਿਅਕਤੀ ਨੇ ਆਪਣੀ ਪਤਨੀ ਨੇਹਾ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਬਾਅਦ 'ਚ ਪੁਲਸ ਸਟੇਸ਼ਨ ਜਾ ਕੇ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਰਮਾ ਥਾਣੇ ਪਹੁੰਚਿਆ ਅਤੇ ਪੁਲਸ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਸ ਮੌਕੇ 'ਤੇ ਪਹੁੰਚੀ ਤਾਂ ਨੇਹਾ ਦੀ ਖੂਨ ਨਾਲ ਲੱਥਪੱਥ ਲਾਸ਼ ਬਿਸਤਰ 'ਤੇ ਪਈ ਸੀ, ਜਿਸ ਤੋਂ ਬਾਅਦ ਸ਼ਰਮਾ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਸ਼ਰਮਾ ਅਤੇ ਨੇਹਾ ਨੇ 2 ਸਾਲ ਪਹਿਲਾਂ ਆਪਣੇ ਪਰਿਵਾਰਾਂ ਦੀ ਮਰਜ਼ੀ ਖ਼ਿਲਾਫ ਜਾ ਕੇ ਪ੍ਰੇਮ ਵਿਆਹ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸ਼ਰਮਾ ਨੂੰ ਸ਼ੱਕ ਸੀ ਕਿ ਨੇਹਾ ਦਾ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸੰਬੰਧ ਹੈ ਅਤੇ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਹਮੇਸ਼ਾ ਝਗੜਾ ਹੁੰਦਾ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਦੋਵਾਂ ਵਿਚਾਲੇ ਮੁੜ ਬਹਿਸ ਹੋਈ ਅਤੇ ਇਸੇ ਦੌਰਾਨ ਸ਼ਰਮਾ ਨੇ ਨੇਹਾ 'ਤੇ ਕਿਸੇ ਭਾਰੀ ਚੀਜ਼ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਗਲ਼ਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਵਧੀਕ ਪੁਲਸ ਸੁਪਰਡੈਂਟ-ਉੱਤਰੀ ਜਿਤੇਂਦਰ ਕੁਮਾਰ ਸ਼੍ਰੀਵਾਸਤਵ ਨੇ ਦੱਸਿਆ ਕਿ ਨੇਹਾ ਦੇ ਪੇਕੇ ਦੇ ਲੋਕਾਂ ਦੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਇਕ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News