ਹੈਦਰਾਬਾਦ ''ਚ ਗੁਰਦੁਆਰਾ ਸਾਹਿਬ ਦੀ ਜ਼ਮੀਨ ''ਤੇ ਪ੍ਰਸ਼ਾਸਨ ਦਾ ਕਬਜ਼ਾ ! ਮਨਜੀਤ ਸਿੰਘ ਜੀਕੇ ਨੇ ਕੀਤਾ ਵਿਰੋਧ

Sunday, Mar 15, 2026 - 05:06 PM (IST)

ਹੈਦਰਾਬਾਦ ''ਚ ਗੁਰਦੁਆਰਾ ਸਾਹਿਬ ਦੀ ਜ਼ਮੀਨ ''ਤੇ ਪ੍ਰਸ਼ਾਸਨ ਦਾ ਕਬਜ਼ਾ ! ਮਨਜੀਤ ਸਿੰਘ ਜੀਕੇ ਨੇ ਕੀਤਾ ਵਿਰੋਧ

ਨੈਸ਼ਨਲ ਡੈਸਕ- ਹੈਦਰਾਬਾਦ 'ਚ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਮਿਲ ਕੇ ਗੁਰਦੁਆਰਾ ਸਾਹਿਬ ਦੀ ਸਦੀਆਂ ਪੁਰਾਣੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਘਟਨਾ ਦੀ ਇਕ ਵੀਡੀਓ ਰਾਹੀਂ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਕੌਮ ਨਾਲ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਜੀਕੇ ਨੇ ਵੀਡੀਓ 'ਚ ਦੱਸਿਆ ਕਿ ਅੱਜ ਤੜਕੇ ਤਕਰੀਬਨ 3:30 ਤੋਂ 4 ਵਜੇ ਦੇ ਦਰਮਿਆਨ ਭਾਰੀ ਪੁਲਸ ਫੋਰਸ ਅਤੇ ਪ੍ਰਸ਼ਾਸਨ ਨੇ ਗੁਰੂਘਰ ਦੀ ਕਰੀਬ 6000 ਗਜ਼ ਜ਼ਮੀਨ 'ਤੇ ਆ ਕੇ ਕਬਜ਼ਾ ਕਰ ਲਿਆ। ਇਸ ਦੌਰਾਨ ਜ਼ਮੀਨ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਚੇਤਨ ਸਿੰਘ ਸ਼ਿਕਾਰੀ, ਇਕਬਾਲ ਸਿੰਘ ਅਤੇ ਹਰਬੰਸ ਸਿੰਘ ਸ਼ਾਮਲ ਹਨ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

 

1832 ਤੋਂ ਅਲਾਟ ਹੈ ਇਹ ਇਤਿਹਾਸਕ ਜ਼ਮੀਨ 

ਮਨਜੀਤ ਸਿੰਘ ਜੀਕੇ ਨੇ ਇਸ ਜ਼ਮੀਨ ਦੇ ਇਤਿਹਾਸਕ ਪਿਛੋਕੜ ਬਾਰੇ ਦੱਸਦਿਆਂ ਕਿਹਾ ਕਿ ਇਹ ਜ਼ਮੀਨ ਸਾਲ 1832 'ਚ ਉਸ ਸਮੇਂ ਅਲਾਟ ਕੀਤੀ ਗਈ ਸੀ, ਜਦੋਂ ਮਹਾਰਾਜਾ ਰਣਜੀਤ ਸਿੰਘ ਨੇ ਨਿਜ਼ਾਮ ਦੇ ਕਹਿਣ 'ਤੇ ਖਾਲਸਾ ਫੌਜ ਹੈਦਰਾਬਾਦ ਭੇਜੀ ਸੀ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਗੁਰਦੁਆਰਾ ਕਮੇਟੀ ਅਜੇ ਮਹਿਜ਼ ਇਕ ਮਹੀਨਾ ਪਹਿਲਾਂ ਹੀ ਇਸ ਜ਼ਮੀਨ ਦਾ ਕੇਸ ਹਾਈ ਕੋਰਟ 'ਚੋਂ ਜਿੱਤੀ ਹੈ। ਜੀਕੇ ਨੇ ਇਲਜ਼ਾਮ ਲਗਾਇਆ ਕਿ ਸਿਰਫ਼ ਸਿਆਸੀ ਵੋਟ ਬੈਂਕ ਦੀ ਖ਼ਾਤਰ ਪ੍ਰਸ਼ਾਸਨ ਵੱਲੋਂ ਹਾਈ ਕੋਰਟ ਦੇ ਫੈਸਲੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।  ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਕਾਰਵਾਈ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਸਿਰਫ਼ ਭਾਰਤ ਬਲਕਿ ਪੂਰੀ ਦੁਨੀਆ 'ਚ ਬੈਠੀ ਸਿੱਖ ਕੌਮ ਹੈਦਰਾਬਾਦ ਦੀ ਸਥਾਨਕ ਕਮੇਟੀ ਅਤੇ ਸੰਗਤ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News