ਪੈਗੰਬਰ ਮੁਹੰਮਦ ਵਿਰੁੱਧ ਟਿੱਪਣੀ ਦਾ ਮਾਮਲਾ: ਤੇਲੰਗਾਨਾ ਦੇ ਵਿਧਾਇਕ ਰਾਜਾ ਸਿੰਘ ਵਿਰੁੱਧ ਮਾਮਲਾ ਦਰਜ
Sunday, Oct 05, 2025 - 11:01 PM (IST)

ਹੈਦਰਾਬਾਦ, (ਭਾਸ਼ਾ)- ਮੱਧ ਪ੍ਰਦੇਸ਼ ਵਿਚ ਹਾਲ ਹੀ ਵਿਚ ਹੋਈ ਇਕ ਮੀਟਿੰਗ ਵਿਚ ਪੈਗੰਬਰ ਮੁਹੰਮਦ ਬਾਰੇ ਕਥਿਤ ਤੌਰ ’ਤੇ ਨਿਰਾਦਰ ਵਾਲੀ ਟਿੱਪਣੀ ਕਰਨ ਦੇ ਦੋਸ਼ ’ਚ ਤੇਲੰਗਾਨਾ ਦੇ ਗੋਸ਼ਾਮਹਲ ਤੋਂ ਵਿਧਾਇਕ ਟੀ. ਰਾਜਾ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਹੈਦਰਾਬਾਦ ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਅਾ ਕਿ ਰਾਜਾ ਸਿੰਘ ਦੇ ਪੈਗੰਬਰ ਮੁਹੰਮਦ ਬਾਰੇ ਕਥਿਤ ਤੌਰ ’ਤੇ ਨਿਰਾਦਰ ਵਾਲੀ ਟਿੱਪਣੀ ਕਰਨ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋਇਆ, ਜਿਸ ਤੋਂ ਬਾਅਦ ਲੋਕਾਂ ਦੇ ਇਕ ਸਮੂਹ ਨੇ ਸ਼ਨੀਵਾਰ ਨੂੰ ਸ਼ਾਲੀਬੰਦਾ ਪੁਲਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਰਾਜਾ ਸਿੰਘ ਵਿਰੁੱਧ ਭਾਰਤੀ ਨਿਆਂ ਸਹਿੰਤਾ (ਬੀ. ਐੱਨ. ਐੱਸ. ) ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।