ਭਾਜੜ ਮਾਮਲੇ ''ਚ ਹੈਦਰਾਬਾਦ ਪੁਲਸ ਦੀ ਲੋਕਾਂ ਨੂੰ ਸਖ਼ਤ ਚਿਤਾਵਨੀ, ਗਲਤੀ ਕਰਨੀ ਪਵੇਗੀ ਭਾਰੀ
Wednesday, Dec 25, 2024 - 04:40 PM (IST)
ਹੈਦਰਾਬਾਦ - ਪੁਲਸ ਨੇ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ 4 ਦਸੰਬਰ ਨੂੰ ਮਚੀ ਭਾਜੜ ਦੀਆਂ ਜਾਅਲੀ ਵੀਡੀਓ ਅਤੇ ਖਬਰਾਂ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਕੁਝ ਲੋਕ ਗਲਤ ਵੀਡੀਓ ਅਤੇ ਜਾਣਕਾਰੀ ਸਾਂਝੀ ਕਰ ਰਹੇ ਹਨ, ਜੋ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਣਾਏ ਗਏ ਹਨ। ਇਹ ਘਟਨਾ ਹੈਦਰਾਬਾਦ ਦੇ ਆਰਟੀਸੀ ਐਕਸ ਰੋਡਜ਼ ਸਥਿਤ ਸੰਧਿਆ ਥੀਏਟਰ ਵਿੱਚ ਵਾਪਰੀ, ਜਿੱਥੇ ਇੱਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਸੀ। ਮ੍ਰਿਤਕ ਔਰਤ ਦਾ ਪੁੱਤਰ ਅਜੇ ਵੀ ਹਸਪਤਾਲ ਵਿਚ ਇਲਾਜ ਅਧੀਨ ਹੈ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਲਾਗੂ ਹੋਣਗੇ ਕਈ ਨਵੇਂ ਨਿਯਮ, ਆਮ ਲੋਕਾਂ 'ਤੇ ਪਵੇਗਾ ਸਿੱਧਾ ਅਸਰ
ਪੁਲਸ ਨੇ ਕਿਹਾ- ਫਰਜ਼ੀ ਵੀਡੀਓ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ
ਪੁਲਸ ਮੁਤਾਬਕ ਉਨ੍ਹਾਂ ਨੂੰ ਕੁਝ ਵੀਡੀਓ ਮਿਲੇ ਹਨ, ਜਿਨ੍ਹਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਲੂ ਅਰਜੁਨ ਦੇ ਆਉਣ ਤੋਂ ਪਹਿਲਾਂ ਭਗਦੜ ਮਚ ਗਈ ਸੀ। ਪੁਲਸ ਨੇ ਕਿਹਾ ਕਿ ਇਹ ਵੀਡੀਓ ਪੂਰੀ ਤਰ੍ਹਾਂ ਝੂਠੇ ਹਨ ਅਤੇ ਲੋਕਾਂ ਵਿੱਚ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਅਜਿਹੇ ਫਰਜ਼ੀ ਵੀਡੀਓ ਅਤੇ ਖਬਰਾਂ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਅਜਿਹੇ ਝੂਠੇ ਵੀਡੀਓ ਸ਼ੇਅਰ ਕਰਨ ਵਾਲਿਆਂ ਨੂੰ ਸਜ਼ਾ ਹੋ ਸਕਦੀ ਹੈ ਅਤੇ ਜੇਲ੍ਹ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ : 5 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਵਿਆਹ ਕਰਾਵੇਗਾ ਇਹ ਜੋੜਾ! ਖੁਦ ਲਾੜੇ ਨੇ ਦੱਸੀ ਪੂਰੀ ਗੱਲ਼
ਝੂਠੀਆਂ ਖ਼ਬਰਾਂ ਤੋਂ ਬਚਣ ਦੀ ਸਲਾਹ
ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਪੁਸ਼ਟੀ ਕੀਤੇ ਕਿਸੇ ਵੀ ਵੀਡੀਓ ਜਾਂ ਖ਼ਬਰ 'ਤੇ ਵਿਸ਼ਵਾਸ ਨਾ ਕਰਨ। ਪੁਲਸ ਨੇ ਦੱਸਿਆ ਕਿ ਇਹ ਕਾਰਵਾਈ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ ਅਤੇ ਮਾਮਲੇ ਨਾਲ ਸਬੰਧਤ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ। ਪੁਲਸ ਵਿਭਾਗ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨਾਗਰਿਕ ਕੋਲ ਇਸ ਘਟਨਾ ਸਬੰਧੀ ਕੋਈ ਠੋਸ ਸਬੂਤ ਹੈ ਤਾਂ ਉਹ ਪੁਲਸ ਨੂੰ ਦੇ ਸਕਦਾ ਹੈ |
ਇਹ ਵੀ ਪੜ੍ਹੋ : ਸਿਗਰਟ ਤੇ ਤੰਬਾਕੂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ! ਕਾਨੂੰਨ ਤੋੜਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ
ਇਹ ਵੀ ਪੜ੍ਹੋ : Credit Card ਵਾਲੇ ਸਾਵਧਾਨ! Supreme Court ਨੇ ਜਾਰੀ ਕਰ ਦਿੱਤੇ ਵੱਡੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8