ਦੋਸ਼ੀਆਂ ਦੇ ਢੇਰ ਹੋਣ ਤੋਂ ਬਾਅਦ ਵਿਦਿਆਰਥਣਾਂ ਨੇ ਇਸ ਤਰ੍ਹਾਂ ਕੀਤੀ ਖੁਸ਼ੀ ਜ਼ਾਹਰ

12/6/2019 10:00:27 AM

ਹੈਦਰਾਬਾਦ— ਹੈਦਰਾਬਾਦ ਦੀ ਮਹਿਲਾ ਡਾਕਟਰ ਨਾਲ ਹੈਵਾਨੀਅਤ ਕਰਨ ਵਾਲੇ ਚਾਰੇ ਦੋਸ਼ੀਆਂ ਨੂੰ ਪੁਲਸ ਨੇ ਮੁਕਾਬਲੇ 'ਚ ਢੇਰ ਕਰ ਦਿੱਤਾ ਹੈ। ਪੁਲਸ ਇਨ੍ਹਾਂ ਸਾਰਿਆਂ ਨੂੰ ਕ੍ਰਾਈਮ ਸੀਨ ਰੀਕ੍ਰਿਏਟ ਕਰਨ ਲਈ ਲੈ ਕੇ ਗਈ ਸੀ। ਜਿੱਥੇ ਉਨ੍ਹਾਂ ਨੇ ਦੌੜਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਗੋਲੀ ਚਲਾਈ। ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ।

27 ਨਵੰਬਰ ਨੂੰ ਦੋਸ਼ੀਆਂ ਨੇ ਮਦਦ ਦੇ ਬਹਾਨੇ ਪੀੜਤਾ ਨਾਲ ਪਹਿਲਾਂ ਗੈਂਗਰੇਪ ਕੀਤਾ। ਉਸ ਤੋਂ ਬਾਅਦ ਕਤਲ ਕਰ ਕੇ ਲਾਸ਼ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ। 28 ਨਵੰਬਰ ਨੂੰ ਮਹਿਲਾ ਡਾਕਟਰ ਦੀ ਲਾਸ਼ ਮਿਲਣ ਦੇ ਬਾਅਦ ਤੋਂ ਪੂਰਾ ਦੇਸ਼ ਗੁੱਸੇ 'ਚ ਸੀ। ਸੜਕ ਤੋਂ ਲੈ ਕੇ ਸੰਸਦ ਤੱਕ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕਰ ਰਹੇ ਸਨ।

ਸ਼ੁੱਕਰਵਾਰ ਸਵੇਰੇ ਪੁਲਸ ਜਦੋਂ ਉਨ੍ਹਾਂ ਨੂੰ ਕ੍ਰਾਈਮ ਸੀਨ ਰੀਕ੍ਰਿਏਟ ਕਰਨ ਲਈ ਲੈ ਕੇ ਗਈ ਤਾਂ ਉਨ੍ਹਾਂ ਨੇ ਦੌੜਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਗੋਲੀ ਚਲਾਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਦੋਸ਼ੀਆਂ ਦੀ ਮੌਤ 'ਤੇ ਸਾਰਿਆਂ ਨੇ ਖੁਸ਼ੀ ਜ਼ਾਹਰ ਕੀਤੀ ਹੈ। ਵਿਦਿਆਰਥੀਆਂ ਨੇ ਬੱਸ ਤੋਂ ਚੀਕਦੇ ਹੋਏ ਆਪਣੀ ਖੁਸ਼ੀ ਦਾ ਜ਼ਾਹਰ ਕੀਤੀ। ਇਸ ਦੌਰਾਨ ਥਮਸ ਅਪ ਵੀ ਦਿਖਾਇਆ।


DIsha

Edited By DIsha