ਹਾਈਡ੍ਰੋਜਨ ਟਰੇਨ ਨੂੰ 110 ਕਿਲੋਮੀਟਰ ਪ੍ਰਤੀ ਘੰਟੇ ਤੱਕ ਚਲਾਉਣ ਦੀ ਕਵਾਇਦ

Monday, Sep 07, 2026 - 04:47 PM (IST)

ਹਾਈਡ੍ਰੋਜਨ ਟਰੇਨ ਨੂੰ 110 ਕਿਲੋਮੀਟਰ ਪ੍ਰਤੀ ਘੰਟੇ ਤੱਕ ਚਲਾਉਣ ਦੀ ਕਵਾਇਦ

ਇੰਦੌਰ (ਏਜੰਸੀ)- ਰੇਲਵੇ ਬੋਰਡ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸਤੀਸ਼ ਕੁਮਾਰ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਅਧਿਕਤਮ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਸੰਚਾਲਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਹੋਰ ਰੇਲ ਖੰਡਾਂ 'ਤੇ ਵੀ ਇਸ ਦੇ ਸੰਚਾਲਨ ਨੂੰ ਲੈ ਕੇ ਵਿਚਾਰ ਕੀਤਾ ਜਾ ਰਿਹਾ ਹੈ। ਸਤੀਸ਼ ਨੇ ਆਲਾ ਅਫ਼ਸਰਾਂ ਨਾਲ ਇੰਦੌਰ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦੀਆਂ ਕਈ ਰੇਲ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ। ਇਨ੍ਹਾਂ ’ਚ ਵੱਖ-ਵੱਖ ਰੇਲ ਲਾਈਨ ਦੇ ਨਿਰਮਾਣ ਨਾਲ ਹੀ ਇੰਦੌਰ ਰੇਲਵੇ ਸਟੇਸ਼ਨ ਦਾ ਪੁਨਰਵਿਕਾਸ ਅਤੇ ਬੁਨਿਆਦੀ ਢਾਂਚਾ ਨਾਲ ਜੁੜੇ ਹੋਰ ਕੰਮ ਸ਼ਾਮਲ ਹਨ।

ਉਨ੍ਹਾਂ ਇੰਦੌਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਹੁਣ ਤੱਕ ਹਾਈਡ੍ਰੋਜਨ ਟਰੇਨ ਦੀ ਸੰਚਾਲਨ ਗਤੀ ਅਧਿਕਤਮ 75 ਕਿਲੋਮੀਟਰ ਪ੍ਰਤੀ ਘੰਟਾ ਰੱਖੀ ਗਈ। ਹਾਲਾਂਕਿ, ਇਸ ਦਾ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਲਈ ਪ੍ਰੀਖਣ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਇਸ ਨੂੰ ਅਧਿਕਤਮ 110 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਸੰਚਾਲਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।'' ਹਰਿਆਣਾ ਦੇ ਜੀਂਦ ਅਤੇ ਸੋਨੀਪਤ ਵਿਚਕਾਰ 89 ਕਿਲੋਮੀਟਰ ਲੰਬੇ ਮਾਰਗ 'ਤੇ ਸੰਚਾਲਤ ਕੀਤੀ ਜਾ ਰਹੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 17 ਜੁਲਾਈ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ। ਸਤੀਸ਼ ਕੁਮਾਰ ਨੇ ਕਿਹਾ ਕਿ ਸਾਰੇ ਹਿੱਤਧਾਰਕਾਂ ਨਾਲ ਚਰਚਾ ਕਰਕੇ ਤੈਅ ਕੀਤਾ ਜਾ ਰਿਹਾ ਹੈ ਕਿ ਨਵੀਂ ਹਾਈਡ੍ਰੋਜਨ ਟਰੇਨ ਨੂੰ ਦੇਸ਼ ਦੇ ਕਿਨ੍ਹਾਂ ਰੇਲ ਖੰਡਾਂ ’ਚ ਚਲਾਇਆ ਜਾ ਸਕਦਾ ਹੈ ਅਤੇ ਇਸ ਸਿਲਸਿਲੇ ’ਚ ਤਕਨੀਕੀ ਪਹਿਲੂਆਂ ਤੇ ਈਂਧਨ ਦੀ ਸਪਲਾਈ ਦੀਆਂ ਵਿਵਸਥਾਵਾਂ ਨੂੰ ਵੀ ਪਰਖਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News