''ਮੈਂ ਕਸ਼ਮੀਰੀ ਪੰਡਿਤ ਹਾਂ, ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ'', ਜੰਮੂ ''ਚ ਰਾਹੁਲ ਗਾਂਧੀ ਦਾ ਬਿਆਨ

Friday, Sep 10, 2021 - 07:48 PM (IST)

''ਮੈਂ ਕਸ਼ਮੀਰੀ ਪੰਡਿਤ ਹਾਂ, ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ'', ਜੰਮੂ ''ਚ ਰਾਹੁਲ ਗਾਂਧੀ ਦਾ ਬਿਆਨ

ਸ਼੍ਰੀਨਗਰ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ ਵਿੱਚ ਪਾਰਟੀ ਕਰਮਚਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਖੁਦ ਨੂੰ ਕਸ਼ਮੀਰੀ ਪੰਡਿਤ ਦੱਸਿਆ। ਰਾਹੁਲ ਗਾਂਧੀ ਨੇ ਕਿਹਾ, ਮੈਂ ਕਸ਼ਮੀਰੀ ਪੰਡਿਤ ਹਾਂ, ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ। ਇੰਨਾ ਹੀ ਨਹੀਂ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਕਸ਼ਮੀਰੀ ਪੰਡਿਤਾਂ ਲਈ ਕੁੱਝ ਨਹੀਂ ਕੀਤਾ। ਰਾਹੁਲ ਗਾਂਧੀ ਦੋ ਦਿਨ ਦੇ ਜੰਮੂ ਦੌਰੇ 'ਤੇ ਹਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਤ੍ਰਿਕੁਟਾ ਨਗਰ ਵਿੱਚ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ, ਮੈਂ ਕਸ਼ਮੀਰੀ ਪੰਡਿਤ ਹਾਂ। ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ। ਅੱਜ ਸਵੇਰੇ ਕਸ਼ਮੀਰੀ ਪੰਡਿਤਾਂ ਦੇ ਇੱਕ ਵਫਦ ਨਾਲ ਮੈਂ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨੇ ਦੱਸਿਆ ਕਿ ਕਾਂਗਰਸ ਨੇ ਉਨ੍ਹਾਂ ਦੇ  ਲਈ ਕਾਫ਼ੀ ਯੋਜਨਾਵਾਂ ਲਾਗੂ ਕੀਤੀਆਂ ਸੀ ਪਰ ਭਾਜਪਾ ਨੇ ਉਨ੍ਹਾਂ ਲਈ ਕੁੱਝ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਨਾਲ ਵਾਅਦਾ ਕੀਤਾ ਹੈ ਕਿ ਮੈਂ ਉਨ੍ਹਾਂ ਲਈ ਕੁੱਝ ਕਰਾਂਗਾ।

ਰਾਹੁਲ ਨੇ ਕਿਹਾ- ਜੰਮੂ-ਕਸ਼ਮੀਰ ਆ ਕੇ ਵਧੀਆ ਲੱਗਦਾ ਹੈ
ਰਾਹੁਲ ਗਾਂਧੀ ਨੇ ਜੈ ਮਾਤਾ ਦੀ ਨਾਲ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਰਾਹੁਲ ਗਾਂਧੀ ਨੇ ਕਾਂਗਰਸ ਕਰਮਚਾਰੀਆਂ ਤੋਂ ਵੀ ਜੈ ਮਾਤਾ ਦੀ ਦੇ ਨਾਅਰੇ ਲਗਵਾਏ। ਰਾਹੁਲ ਗਾਂਧੀ ਨੇ ਕਿਹਾ, ਜੰਮੂ-ਕਸ਼ਮੀਰ ਦੀ ਮੇਰੇ ਦਿਲ ਵਿੱਚ ਵੱਖਰੀ ਜਗ੍ਹਾ ਹੈ। ਮੈਂ ਜਦੋਂ ਵੀ ਜੰਮੂ-ਕਸ਼ਮੀਰ ਆਉਂਦਾ ਹਾਂ, ਮੈਨੂੰ ਲੱਗਦਾ ਹੈ ਕਿ ਮੈਂ ਆਪਣੇ ਘਰ ਆਇਆ ਹਾਂ। ਰਾਹੁਲ ਨੇ ਕਿਹਾ, ਕੱਲ ਮੈਂ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਲਈ ਗਿਆ ਅਤੇ ਮੈਨੂੰ ਅਜਿਹਾ ਲੱਗਾ ਕਿ ਮੈਂ ਘਰ ਆਇਆ ਹਾਂ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News