''ਭਾਰਤ ਦੇ 2047 ਤੱਕ ਇਕ ਵਿਕਸਿਤ ਦੇਸ਼ ਬਣਨ ਦੀ ਮੈਨੂੰ ਆਸ ਹੀ ਨਹੀਂ, ਯਕੀਨ ਹੈ..'' ; ਕੁਮਾਰ ਮੰਗਲਮ ਬਿਰਲਾ
Sunday, Mar 23, 2025 - 02:27 PM (IST)

ਨਵੀਂ ਦਿੱਲੀ- ਆਦਿਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨੇ ਕਿਹਾ ਕਿ ਉਹ ਭਾਰਤ ਦੇ ਭਵਿੱਖ ਨੂੰ ਲੈ ਕੇ ਆਸਵੰਦ ਹੀ ਨਹੀਂ, ਸਗੋਂ ਪੂਰੇ ਨਿਸ਼ਚਿਤ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਕਈ ਦੇਸ਼ਾਂ ਦੀ ਅਰਥਵਿਵਸਥਾ ਡਗਮਗਾਉਂਦੀ ਜਾ ਰਹੀ ਹੈ, ਉੱਥੇ ਹੀ ਭਾਰਤ ਲਗਾਤਾਰ 2047 ਤੱਕ ਇਕ ਵਿਕਸਿਤ ਦੇਸ਼ ਬਣਨ ਦੇ ਟੀਚੇ ਵੱਲ ਵਧਦਾ ਜਾ ਰਿਹਾ ਹੈ।
ਭਾਰਤ ਦੇ 2047 ਤੱਕ ਇਕ ਵਿਕਸਿਤ ਦੇਸ਼ ਬਣਨ ਦੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਇਸ ਦਿਸ਼ਾ ਵੱਲ ਬਿਲਕੁਲ ਸਹੀ ਰਸਤੇ 'ਤੇ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਇਕਲੌਤੀ ਅਜਿਹੀ ਅਰਥਵਿਵਸਥਾ ਹੈ, ਜੋ ਕਿ ਸਾਲਾਨਾ 6 ਤੋਂ 7 ਫ਼ੀਸਦੀ ਦੀ ਵਿਕਾਸ ਦਰ ਨਾਲ ਅੱਗੇ ਵਧ ਰਹੀ ਹੈ, ਜਦਕਿ ਦੁਨੀਆ ਦੇ ਕਈ ਦੇਸ਼ ਇਸ ਸਮੇਂ ਮੰਦੀ ਦੇ ਦੌਰ 'ਚੋਂ ਗੁਜ਼ਰ ਰਹੇ ਹਨ।
ਉਨ੍ਹਾਂ ਕੋਲੋਂ ਜਦੋਂ ਟਰੰਪ ਵੱਲੋਂ ਲਗਾਏ ਜਾਣ ਵਾਲੇ ਟੈਰਿਫ਼ਾਂ ਕਾਰਨ ਦੁਨੀਆ ਭਰ ਦੇ ਦੇਸ਼ਾਂ 'ਚ ਫੈਲੀ ਚਿੰਤਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਰਤੀ ਬਾਜ਼ਾਰ ਅਮਰੀਕਾ ਨੂੰ ਹੋਣ ਵਾਲੇ ਆਯਾਤ ਤੇ ਨਿਰਯਾਤ 'ਤੇ ਜ਼ਿਆਦਾ ਨਿਰਭਰ ਨਹੀਂ ਕਰਦਾ, ਇਸ ਕਾਰਨ ਸਾਨੂੰ ਇਸ ਗੱਲ ਦੀ ਜ਼ਿਆਦਾ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e