ਮੈਂ ਖੇਤੀਬਾੜੀ ਬਿੱਲਾਂ ਨੂੰ ਪੜ੍ਹਿਆ ਹੈ, ਕਿਸਾਨਾਂ ਨੂੰ ਇਸ ਨਾਲ ਲਾਭ ਹੋਵੇਗਾ: ਰਾਜਨਾਥ ਸਿੰਘ

09/26/2020 8:50:16 PM

ਨਵੀਂ ਦਿੱਲੀ - ਸੰਸਦ ਦੇ ਦੋਨਾਂ ਸਦਨਾਂ ਲੋਕਸਭਾ ਅਤੇ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਨੂੰ ਵਿਰੋਧ 'ਚ ਸ਼ੁੱਕਰਵਾਰ ਨੂੰ ਦੇਸ਼ਭਰ ਦੇ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ। ਇਸ ਦੌਰਾਨ ਕਈ ਸਥਾਨਾਂ 'ਤੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਚੱਕਾ ਜਾਮ ਕੀਤਾ ਅਤੇ ਰੇਲ ਮਾਰਗਾਂ ਨੂੰ ਵੀ ਬਲਾਕ ਕੀਤਾ। ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਆਰਡੀਨੈਂਸ ਬਾਰੇ ਸੰਤੁਸ਼ਟ ਨਹੀਂ ਕਰ ਪਾ ਰਹੀ ਹੈ ਉਥੇ ਹੀ, ਵਿਰੋਧੀ ਧਿਰ ਵੀ ਇਸ ਵਿਰੋਧ ਪ੍ਰਦਰਸ਼ਨ 'ਚ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਇਸ 'ਚ ਕੇਂਦਰੀ ਰੱਖਿਆ ਮੰਤਰੀ  ਰਾਜਨਾਥ ਸਿੰਘ ਨੇ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।

ਸ਼ਨੀਵਾਰ ਨੂੰ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਖੇਤੀਬਾੜੀ ਬਿੱਲਾਂ ਨੂੰ ਚੰਗੀ ਤਰ੍ਹਾਂ ਪੜ੍ਹਿਆ ਹੈ। ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਉਨ੍ਹਾਂ ਦੀ ਗੱਲ ਦਾ ਭਰੋਸਾ ਕਰਨ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਪਾਸ ਕਰਵਾਏ ਗਏ ਬਿੱਲਾਂ ਤੋਂ ਫਾਇਦਾ ਹੋਵੇਗਾ। ਰਾਜਨਾਥ ਸਿੰਘ ਨੇ ਅੱਗੇ ਕਿਹਾ, ਸਾਡੀ ਸਰਕਾਰ ਨੇ ਇਹ ਯਕੀਨੀ ਕਰਨ ਲਈ ਕਦਮ ਚੁੱਕੇ ਹਨ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇ। ਮੈਂ ਬਿੱਲਾਂ ਦਾ ਅਧਿਐਨ ਕੀਤਾ ਹੈ ਅਤੇ ਮੈਂ ਕਹਿ ਰਿਹਾ ਹਾਂ ਕਿ ਕਿਸਾਨਾਂ ਨੂੰ ਇਸ ਤੋਂ ਫਾਇਦਾ ਹੋਵੇਗਾ ਪਰ ਕੁੱਝ ਲੋਕ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪ੍ਰੋਗਰਾਮ 'ਚ ਕੇਂਦਰੀ ਮੰਤਰੀ ਨੇ ਰੱਖਿਆ ਖੇਤਰ 'ਚ ਭਾਰਤ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, “ਭਾਰਤ ਨੇ ਰੱਖਿਆ ਖੇਤਰ 'ਚ 74 ਫ਼ੀਸਦੀ ਤੱਕ ਪ੍ਰਤੱਖ ਵਿਦੇਸ਼ੀ ਨਿਵੇਸ਼ ਦੀ ਮਨਜ਼ੂਰੀ ਦਿੱਤੀ ਹੈ। ਸਾਡੀ ਸਰਕਾਰ ਦੁਆਰਾ ਇਹ ਇੱਕ ਵੱਡਾ ਨੀਤੀਗਤ ਫ਼ੈਸਲਾ ਹੈ। ਅਗਲੇ 3-5 ਦਿਨਾਂ 'ਚ, ਅਸੀਂ ਨਵੀਂ ਰੱਖਿਆ ਉਤਪਾਦਨ ਅਤੇ ਖਰੀਦ ਨੀਤੀ ਲਿਆਵਾਂਗੇ।“

ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਵੱਡਾ ਫੈਸਲਾ ਲਿਆ। ਜਿਸ ਦੇ ਤਹਿਤ ਪੰਜਾਬ ਅਤੇ ਹਰਿਆਣਾ 'ਚ ਘੱਟੋਂ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਝੋਨੇ ਦੀ ਖਰੀਦ ਤਤ‍ਕਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਮੀਦ ਹੈ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਕਾਫ਼ੀ ਹੱਦ ਤੱਕ ਸ਼ਾਂਤ ਹੋ ਜਾਵੇਗਾ। ਕੇਂਦਰੀ ਖਾਦ ਮੰਤਰਾਲਾ ਮੁਤਾਬਕ ਆਮਤੌਰ 'ਤੇ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਂਦੀ ਹੈ ਪਰ ਹਰਿਆਣਾ ਅਤੇ ਪੰਜਾਬ ਦੀਆਂ ਮੰਡੀਆਂ 'ਚ ਇਸ ਨੂੰ ਤੱਤਕਾਲ ਪ੍ਰਭਾਵ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਯਾਨੀ 26 ਸਤੰਬਰ ਤੋਂ ਪੰਜਾਬ-ਹਰਿਆਣਾ ਦੇ ਕਿਸਾਨ ਹੇਠਲਾ ਸਮਰਥਨ ਮੁੱਲ 'ਤੇ ਝੋਨੇ ਦੀ ਫਸਲ ਵੇਚ ਸਕਦੇ ਹਨ।


Inder Prajapati

Content Editor

Related News