ਯੂਪੀ ਤੋਂ ਬਾਅਦ ਬਿਹਾਰ ''ਚ ਲੱਗੇ ''I Love ਮੁਹੰਮਦ'' ਦੇ ਪੋਸਟਰ, ਬੇਕਾਬੂ ਭੀੜ ਵਲੋਂ ਨੌਜਵਾਨਾਂ ਦੀ ਕੁੱਟ-ਮਾਰ
Tuesday, Sep 30, 2025 - 01:50 PM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਤੋਂ ਸ਼ੁਰੂ ਹੋਇਆ "ਆਈ ਲਵ ਮੁਹੰਮਦ" ਰੁਝਾਨ ਹੁਣ ਬਿਹਾਰ ਵਿੱਚ ਵੀ ਪਹੁੰਚ ਗਿਆ ਹੈ। ਵੈਸ਼ਾਲੀ ਜ਼ਿਲ੍ਹੇ ਦੇ ਹਾਜੀਪੁਰ ਵਿੱਚ ਕਈ ਘਰਾਂ 'ਤੇ "ਆਈ ਲਵ ਮੁਹੰਮਦ" ਦੇ ਪੋਸਟਰ ਲੱਗੇ ਹੋਏ ਸਨ। ਇਸ ਰੁਝਾਨ ਦੇ ਤਹਿਤ ਲਗਾਏ ਗਏ ਪੋਸਟਰਾਂ ਨੇ ਵਿਵਾਦ ਦਾ ਰੂਪ ਧਾਰਨ ਕਰ ਲਿਆ, ਜਿਸ ਨੂੰ ਲੈ ਕੇ ਭੇਕਾਬੂ ਹੋਈ ਭੀੜ ਨੇ ਇੱਕ ਮੁਸਲਿਮ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ।
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਦਰਅਸਲ, ਹਾਜੀਪੁਰ ਸਿਟੀ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੇ ਜਾਧੂਆ ਟੋਲਾ ਵਿੱਚ ਕਈ ਘਰਾਂ 'ਤੇ ਪੋਸਟਰ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ ਨੂੰ ਦੇਖ ਕੇ ਕੁਝ ਲੋਕ ਗੁੱਸੇ ਵਿੱਚ ਆ ਗਏ ਅਤੇ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਇਸ ਤੋਂ ਬਾਅਦ ਇੱਕ ਹਿੰਦੂ ਸੰਗਠਨ ਦੇ ਮੈਂਬਰਾਂ ਨੇ ਪੋਸਟਰ ਲਗਾਉਣ ਵਾਲੇ ਇੱਕ ਮੁਸਲਿਮ ਨੌਜਵਾਨ ਨੂੰ ਫੜ ਲਿਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਸਦਰ ਐਸਡੀਪੀਓ ਸੁਬੋਧ ਕੁਮਾਰ ਪੁਲਸ ਟੀਮ ਨਾਲ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਪੁਲਸ ਨੇ ਨੌਜਵਾਨ ਨੂੰ ਭੀੜ ਤੋਂ ਛੁਡਾਇਆ ਅਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਪੋਸਟਰ ਵੀ ਜ਼ਬਤ ਕਰ ਲਏ ਗਏ ਹਨ। ਇਸ ਸਮੇਂ ਇਲਾਕੇ ਵਿੱਚ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।