I.N.D.I.A. ਵੱਲੋਂ ਤਾਲਮੇਲ ਕਮੇਟੀ, ਚੋਣ ਪ੍ਰਚਾਰ ਕਮੇਟੀ ਅਤੇ ਕਾਰਜਕਾਰੀ ਕਮੇਟੀਆਂ ਦਾ ਗਠਨ

Saturday, Sep 02, 2023 - 04:27 AM (IST)

I.N.D.I.A. ਵੱਲੋਂ ਤਾਲਮੇਲ ਕਮੇਟੀ, ਚੋਣ ਪ੍ਰਚਾਰ ਕਮੇਟੀ ਅਤੇ ਕਾਰਜਕਾਰੀ ਕਮੇਟੀਆਂ ਦਾ ਗਠਨ

ਮੁੰਬਈ (ਭਾਸ਼ਾ): ਵਿਰੋਧੀ ਧਿਰ ਦੇ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (I.N.D.I.A.) ਨੇ ਸ਼ੁੱਕਰਵਾਰ ਨੂੰ ਗਠਜੋੜ ਦੀ ਸਰਵਉੱਚ ਇਕਾਈ ਵਜੋਂ 14 ਮੈਂਬਰੀ ਇਕ ਮਹੱਤਵਪੂਰਨ ਕਮੇਟੀ ਦਾ ਗਠਨ ਕੀਤਾ। ਇਸ ਵਿਚ ਕਈ ਪਾਰਟੀਆਂ ਦੇ ਪ੍ਰਮੁੱਖ ਆਗੂ ਸ਼ਾਮਲ ਹਨ। ਇਸ ਦੇ ਨਾਲ ਹੀ 19 ਮੈਂਬਰੀ ਚੋਣ ਪ੍ਰਚਾਰ ਕਮੇਟੀ, ਸੋਸ਼ਲ ਮੀਡੀਆ ਨਾਲ ਸਬੰਧਤ 12 ਮੈਂਬਰੀ ਵਰਕਿੰਗ ਗਰੁੱਪ, ਮੀਡੀਆ ਲਈ 19 ਮੈਂਬਰੀ ਵਰਕਿੰਗ ਗਰੁੱਪ ਅਤੇ ਖੋਜ ਲਈ 11 ਮੈਂਬਰੀ ਗਰੁੱਪ ਦਾ ਗਠਨ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ED ਨੇ Jet Airways ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਤਾਲਮੇਲ ਕਮੇਟੀ ਗਠਜੋੜ ਦੀ ਸਿਖਰ ਇਕਾਈ ਵਜੋਂ ਕੰਮ ਕਰੇਗੀ। ਇਸ ਕਮੇਟੀ ਵਿਚ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਡੀ.ਐੱਮ.ਕੇ. ਦੇ ਨੇਤਾ ਟੀ.ਆਰ. ਬਾਲੂ, ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ, ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਸ਼ਿਵ ਸੈਨਾ (ਯੂ.ਬੀ.ਟੀ.) ਨੇਤਾ ਸੰਜੇ ਰਾਉਤ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ, ਭਾਰਤੀ ਕਮਿਊਨਿਸਟ ਪਾਰਟੀ ਦੇ ਡੀ. ਰਾਜਾ, ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁੱਲਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮਹਿਬੂਬਾ ਮੁਫਤੀ ਸ਼ਾਮਲ ਹਨ। ਇਸ 'ਚ ਜਨਤਾ ਦਲ ਯੂਨਾਈਟਿਡ ਦੇ ਪ੍ਰਧਾਨ ਲਲਨ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਜਾਵੇਦ ਅਲੀ ਖਾਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ 'ਵਨ ਨੇਸ਼ਨ, ਵਨ ਇਲੈਕਸ਼ਨ' ਬਿੱਲ ਲਿਆ ਸਕਦੀ ਹੈ ਕੇਂਦਰ, ਜਾਣੋ ਕੀ ਨੇ ਵੱਖ-ਵੱਖ ਪਹਿਲੂ

ਸੀ.ਪੀ.ਆਈ. (ਐੱਮ) ਦਾ ਇਕ ਆਗੂ ਬਾਅਦ ਵਿਚ ਇਸ ਕਮੇਟੀ ਵਿਚ ਸ਼ਾਮਲ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵਿਵਸਥਾ ਦਾ ਕੰਮ 30 ਸਤੰਬਰ ਤਕ ਪੂਰਾ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News