ਆਈ-ਪੈਕ ਦਫਤਰ ’ਚ ਛਾਪੇ ਦਾ ਮਾਮਲਾ: ਮਮਤਾ ਦੀ ਦਖ਼ਲਅੰਦਾਜ਼ੀ ਖਿਲਾਫ ਪਟੀਸ਼ਨ ’ਤੇ ਸੁਣਵਾਈ ਮੁਲਤਵੀ
Wednesday, Feb 04, 2026 - 08:06 AM (IST)
ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ 10 ਫਰਵਰੀ ਤੱਕ ਲਈ ਮੁਲਤਵੀ ਕਰ ਦਿੱਤੀ, ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਪੱਛਮੀ ਬੰਗਾਲ ਸਰਕਾਰ ਨੇ ਕਥਿਤ ਕੋਲਾ ਚੋਰੀ ਘਪਲੇ ਸਬੰਧੀ ਆਈ-ਪੈਕ ਦਫ਼ਤਰ ਅਤੇ ਉਸ ਦੇ ਨਿਰਦੇਸ਼ਕ ਪ੍ਰਤੀਕ ਜੈਨ ਦੇ ਕੰਪਲੈਕਸ ’ਚ ਉਸ ਦੀ ਤਲਾਸ਼ੀ ਮੁਹਿੰਮ ’ਚ ਦਖ਼ਲਅੰਦਾਜ਼ੀ ਕੀਤੀ।
ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ
ਇਸ ਦੌਰਾਨ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਐੱਨ. ਵੀ. ਅੰਜਾਰੀਆ ਦੀ ਬੈਂਚ ਨੇ ਮਾਮਲੇ ਨੂੰ ਮੁਲਤਵੀ ਕਰ ਦਿੱਤਾ। ਇਸ ਤੋਂ ਪਹਿਲਾਂ ਈ. ਡੀ. ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਮਾਮਲੇ ’ਚ ਹਲਫ਼ਨਾਮੇ ਦਾਇਰ ਕੀਤੇ ਹਨ ਅਤੇ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਕਿਹਾ ਸੀ ਕਿ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵੱਲੋਂ ਈ. ਡੀ. ਦੀ ਜਾਂਚ ’ਚ ਕਥਿਤ ‘ਰੁਕਾਵਟ ਪਾਉਣੀ ਬਹੁਤ ਗੰਭੀਰ’ ਵਿਸ਼ਾ ਹੈ।
ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
