ਭਾਜਪਾ ਦਾ ਸਮਰਥਨ ਨਹੀਂ ਕਰਨ ''ਤੇ ਮੈਨੂੰ ਤਿਹਾੜ ਜੇਲ੍ਹ ਭੇਜਿਆ ਗਿਆ: ਸ਼ਿਵਕੁਮਾਰ
Monday, Dec 06, 2021 - 10:36 PM (IST)
ਬੇਲਗਾਵੀ (ਕਰਨਾਟਕ) - ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਨਹੀਂ ਕੀਤਾ ਅਤੇ ਉਹ ਉਸਦੇ ਨਾਲ ਨਹੀਂ ਗਏ, ਇਸ ਲਈ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰਾਜ ਦੀ ਭਾਜਪਾ ਸਰਕਾਰ ਦੇਸ਼ ਵਿੱਚ ਸਭ ਤੋਂ ਜ਼ਿਆਦਾ ਭ੍ਰਿਸ਼ਟ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਮੰਤਰੀ ਕੇ.ਐੱਸ ਈਸ਼ਵਰੱਪਾ ਨੇ ਸਵਾਲ ਚੁੱਕਿਆ ਸੀ ਕਿ ਸ਼ਿਵਕੁਮਾਰ ਨੂੰ ਤਿਹਾੜ ਜੇਲ੍ਹ ਕਿਉਂ ਭੇਜਿਆ ਗਿਆ ਸੀ। ਇਸ ਦੇ ਜਵਾਬ ਵਿੱਚ ਕਾਂਗਰਸ ਨੇਤਾ ਨੇ ਕਿਹਾ, “ਮੈਂ ਤਿਹਾੜ ਜੇਲ੍ਹ ਇਸ ਲਈ ਗਿਆ ਸੀ, ਕਿਉਂਕਿ ਤੁਸੀਂ (ਭਾਜਪਾ) ਮੈਨੂੰ ਭੇਜਿਆ ਸੀ। ਤੁਸੀਂ (ਭਾਜਪਾ) ਮੈਨੂੰ ਭੇਜਿਆ, ਕਿਉਂਕਿ ਮੈਂ ਤੁਹਾਡਾ ਸਮਰਥਨ ਨਹੀਂ ਕੀਤਾ, ਮੈਂ ਤੁਹਾਡੇ ਨਾਲ ਨਹੀਂ ਆਇਆ।”
ਇਹ ਵੀ ਪੜ੍ਹੋ - ਮੁੰਬਈ 'ਚ ਓਮੀਕਰੋਨ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਹੋਈ 10
ਇਹ ਪੁੱਛੇ ਜਾਣ 'ਤੇ ਕਿ ਕੀ ਉਹ ਜੇਲ੍ਹ ਜਾਣ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ, ਸ਼ਿਵਕੁਮਾਰ ਨੇ ਕਿਹਾ, “ਹਰ ਕੋਈ ਜਾਣਦਾ ਹੈ। ਸਭ ਦਰਜ ਹੈ…।” ਇਨਫੋਰਸਮੈਂਟ ਡਾਇਰੈਕਟੋਰੇਟ ਨੇ ਧਨ ਸੋਧ ਦੇ ਇੱਕ ਮਾਮਲੇ ਵਿੱਚ ਤਿੰਨ ਸਤੰਬਰ 2019 ਨੂੰ ਸ਼ਿਵਕੁਮਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਸੀ। ਦਿੱਲੀ ਹਾਈ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ 23 ਅਕਤੂਬਰ ਨੂੰ ਰਿਹਾ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।