ਸਦਨ ''ਚ 3 ਕਰੋੜ ਪੰਜਾਬੀਆਂ ਦੀ ਆਵਾਜ਼ ਬਣਾਂਗਾ: ਤਰੁਣ ਚੁੱਘ

Monday, Jun 29, 2026 - 07:37 PM (IST)

ਸਦਨ ''ਚ 3 ਕਰੋੜ ਪੰਜਾਬੀਆਂ ਦੀ ਆਵਾਜ਼ ਬਣਾਂਗਾ: ਤਰੁਣ ਚੁੱਘ

ਨਵੀਂ ਦਿੱਲੀ/ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਸਥਿਤ ਰਾਜ ਸਭਾ ਸਭਾਗਾਰ ਵਿੱਚ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮਾਣਮੱਤੇ ਮੌਕੇ 'ਤੇ ਤਰੁਣ ਚੁੱਘ ਨੇ ਪਰਮਾਤਮਾ ਦੇ ਨਾਮ 'ਤੇ ਸਹੁੰ ਚੁੱਕਦਿਆਂ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਨਿਸ਼ਠਾ ਅਤੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੰਕਲਪ ਦੁਹਰਾਇਆ। ਤਰੁਣ ਚੁੱਘ ਨੇ ਆਪਣੀ ਮਾਂ ਬੋਲੀ ਪੰਜਾਬੀ ਵਿੱਚ ਸਹੁੰ ਚੁੱਕ ਕੇ ਪੰਜਾਬ ਦੀ ਅਮੀਰ ਭਾਸ਼ਾ, ਸੱਭਿਆਚਾਰ ਅਤੇ ਅਸਮਿਤਾ ਨੂੰ ਨਮਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਵਿੱਚ 3 ਕਰੋੜ ਪੰਜਾਬੀਆਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹਿੱਤਾਂ, ਉਨ੍ਹਾਂ ਦੀਆਂ ਆਕਾਂਖਾਵਾਂ ਅਤੇ ਸਵੈਮਾਣ ਦੀ ਪੂਰੀ ਤਾਕਤ ਨਾਲ ਪੈਰਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਅਤੇ ਇੱਥੋਂ ਦੇ ਲੋਕਾਂ ਦਾ ਪਿਆਰ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ।

ਤਰੁਣ ਚੁੱਘ ਨੇ ਕਿਹਾ ਕਿ ਉਹ ਸੰਸਦ ਵਿੱਚ ਪੰਜਾਬ ਨਾਲ ਜੁੜੇ ਉਨ੍ਹਾਂ ਜਵਲੰਤ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਣਗੇ ਜੋ ਪੰਜਾਬ ਦੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੇ ਹਨ। ਇਨ੍ਹਾਂ ਵਿੱਚ ਪੰਜਾਬ ਦਾ ਨਸ਼ਾ ਸੰਕਟ, ਸੂਬੇ ਦੇ ਕਿਸਾਨਾਂ ਦਾ ਸਸ਼ਕਤੀਕਰਨ, ਪੰਜਾਬ ਦੇ ਉਦਯੋਗਾਂ ਦਾ ਪੁਨਰ ਉਥਾਨ, ਗੈਂਗਸਟਰਵਾਦ, ਜਬਰੀ ਵਸੂਲੀ, ਗ੍ਰੇਨੇਡ ਅਤੇ ਬੰਦੂਕ ਸੱਭਿਆਚਾਰ ਦਾ ਖਾਤਮਾ, ਨਸ਼ੇ ਅਤੇ ਬੇਰੁਜ਼ਗਾਰੀ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਮਹਿਲਾਵਾਂ ਦਾ ਸਸ਼ਕਤੀਕਰਨ, ਰੁਜ਼ਗਾਰ, ਸਟਾਰਟਅੱਪ, ਖੇਡਾਂ ਅਤੇ ਨਸ਼ਾ ਮੁਕਤ ਭਵਿੱਖ 'ਤੇ ਕੇਂਦਰਿਤ ਪੰਜਾਬ ਯੂਥ ਵਿਜ਼ਨ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਪੰਜਾਬ ਦੇ ਲਗਾਤਾਰ ਡਿੱਗਦੇ ਭੂਜਲ ਪੱਧਰ ਵਰਗੇ ਗੰਭੀਰ ਮੁੱਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇੱਕ ਸਾਂਸਦ ਵਜੋਂ ਉਨ੍ਹਾਂ ਦਾ ਹਰ ਯਤਨ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਨੂੰ ਵਿਕਸਿਤ ਭਾਰਤ 2047 ਦੀ ਮੁੱਖਧਾਰਾ ਨਾਲ ਜੋੜਨ ਲਈ ਸਮਰਪਿਤ ਰਹੇਗਾ। ਤਰੁਣ ਚੁੱਘ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਹਰ ਫਰਜ਼ ਨੂੰ ਪੂਰੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਹਰ ਇੱਕ ਨਾਗਰਿਕ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।

ਇਸ ਮੌਕੇ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਦੇਸ਼ ਅਤੇ ਪੰਜਾਬ ਦੀ ਸੇਵਾ ਦਾ ਇਹ ਮਹੱਤਵਪੂਰਨ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਪ੍ਰਗਟਾਏ ਵਿਸ਼ਵਾਸ 'ਤੇ ਉਹ ਪੂਰੀ ਨਿਸ਼ਠਾ ਨਾਲ ਖਰੇ ਉਤਰਣਗੇ। ਤਰੁਣ ਚੁੱਘ ਦੇ ਸਹੁੰ ਸਮਾਗਮ ਵਿੱਚ ਪੰਜਾਬ ਭਾਜਪਾ ਦੀ ਏਕਤਾ ਦਾ ਸ਼ਕਤੀ ਪ੍ਰਦਰਸ਼ਨ, ਪ੍ਰਦੇਸ਼ ਪ੍ਰਧਾਨ ਤੋਂ ਲੈ ਕੇ ਸਾਬਕਾ ਕੇਂਦਰੀ ਮੰਤਰੀਆਂ ਤੱਕ ਮੌਜੂਦ ਰਹੇ ।  ਸਹੁੰ ਚੁੱਕ ਸਮਾਗਮ ਤੋਂ ਬਾਅਦ ਤਰੁਣ ਚੁੱਘ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। 

ਇਸ ਮੌਕੇ ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ, ਰਾਜ ਸਭਾ ਸਾਂਸਦ ਅਤੇ ਜੰਮੂ ਕਸ਼ਮੀਰ ਭਾਜਪਾ ਪ੍ਰਧਾਨ ਸਤ ਸ਼ਰਮਾ, ਭਾਜਪਾ ਦੇ ਰਾਸ਼ਟਰੀ ਦਫ਼ਤਰ ਸਕੱਤਰ ਮਹਿੰਦਰ ਪਾਂਡੇ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਵਿਜੈ ਸਾਂਪਲਾ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀ ਗੌਤਮ ਟੇਟਵਾਲ ਅਤੇ ਨਰਿੰਦਰ ਸ਼ਿਵਾਜੀ ਪਟੇਲ, ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਨੀਲ ਸ਼ਰਮਾ, ਰਾਜ ਸਭਾ ਸਾਂਸਦ ਮਾਇਆ ਨਾਰੋਲੀਆ, ਸੁਮਿਤਰਾ ਬਾਲਮੀਕ, ਰਾਘਵ ਚੱਢਾ, ਰਾਜੇਂਦਰ ਗੁਪਤਾ, ਸਵਾਤੀ ਮਾਲੀਵਾਲ ਅਤੇ ਸੰਦੀਪ ਪਾਠਕ, ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਸਾਬਕਾ ਸਾਂਸਦ ਸੁਨੀਲ ਜਾਖੜ, ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ, ਪ੍ਰਦੇਸ਼ ਉਪ ਪ੍ਰਧਾਨ ਸੁਭਾਸ਼ ਸ਼ਰਮਾ, ਦਿੱਲੀ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਵੀਰੇਂਦਰ ਸਚਦੇਵਾ, ਮੱਧ ਪ੍ਰਦੇਸ਼ ਭਾਜਯੂਮੋ ਦੇ ਪ੍ਰਧਾਨ ਸ਼ਿਆਮ ਟੇਲਰ ਸਮੇਤ ਅਨੇਕ ਮਾਣਯੋਗ ਮਹਿਮਾਨ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Shubam Kumar

Content Editor

Related News